*ਆਮ ਆਦਮੀ ਪਾਰਟੀ ਵਲੋਂ ਨੌਜਵਾਨ ਆਗੂ ਸੰਦੀਪ ਸਿੰਗਲਾ ਅਤੇ ਸਾਥੀਆਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ*

0
105

ਬਠਿੰਡਾ 13,ਮਈ(ਸਾਰਾ ਯਹਾਂ/ਬੀਰਬਲ ਧਾਲੀਵਾਲ) : ਆਮ ਆਦਮੀ ਪਾਰਟੀ ਨੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਸਹਿ ਪ੍ਰਧਾਨ ਸੰਦੀਪ ਸਿੰਗਲਾ ਅਤੇ ਸਾਥੀਆਂ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਪਾਰਟੀ ਅਤੇ ਸਮਾਜ ਦੇ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਹੈ। ਬਠਿੰਡਾ ਤੋਂ ਜਾਰੀ ਬਿਆਨ ਵਿੱਚ ਟ੍ਰੇਡ ਅਤੇ ਇੰਡਸਟਰੀ ਵਿੰਗ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਅਨਿਲ ਠਾਕੁਰ ਨੇ ਸਿੰਗਲਾ ਅਤੇ ਸਾਥੀਆਂ ਦੀ ਬੇਵਕਤੀ ਮੌਤ ਉੱਤੇ ਦੁੱਖ ਜ਼ਾਹਿਰ ਕਰਦਿਆਂ ਇਸ ਨੂੰ ਪਰਿਵਾਰ ਅਤੇ ਪਾਰਟੀ ਲਈ ਅਸਹਿਣ ਯੋਗ ਪੀੜ ਕਰਾਰ ਦਿੱਤਾ ਹੈ। ਅਨਿਲ ਠਾਕੁਰ ਨੇ ਕਿਹਾ ਕਿ ਸਿੰਗਲਾ ਪਾਰਟੀ ਦੇ ਇਕ ਨਿਰਧਡ਼ਕ ਅਤੇ ਮਿਹਨਤੀ ਆਗੂ ਸਨ ਅਤੇ ਉਨ੍ਹਾਂ ਨੇ ਹਮੇਸ਼ਾ ਸਮਾਜ ਦੀ ਭਲਾਈ ਲਈ ਕਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ ਦੇ ਜਾਣ ਨਾਲ ਪਾਰਟੀ ਦੇ ਧਰਾਤਲ ਨਾਲ ਜੁੜੇ ਹੋਏ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣ ਵਾਲੇ ਆਗੂ ਦੀ ਘਾਟ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਅਨਿਲ ਠਾਕੁਰ, ਨੀਲ ਗਰਗ, ਗੁਰਜੰਟ ਸਿਵੀਆਂ ਅਤੇ ਭੁਪਿੰਦਰ ਬਾਂਸਲ ਨੇ ਸਿੰਗਲਾ ਦੀ ਬੇਵਕਤੀ ਮੌਤ ਉੱਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਿੰਗਲਾ ਪਰਿਵਾਰ ਦੇ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਦੁੱਖ ਦੀ ਇਸ ਘੜੀ ਵਿਚ ਸਿੰਗਲਾ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੇ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਜਿਹੀ ਪਵਿੱਤਰ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਿੱਛੋਂ ਪਰਿਵਾਰ ਨੂੰ ਇਸ ਅਸਹਿ ਅਤੇ ਅਕਹਿ ਦੁੱਖ ਨੂੰ ਝੱਲਣ ਦਾ ਬਲ ਬਖਸ਼ੇ।

NO COMMENTS