*ਆਮ ਆਦਮੀ ਪਾਰਟੀ ਵੱਲੋਂ ਸਿਮਰਨਜੀਤ ਸਿੰਘ ਮਾਨ ਦੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲੇ ਬਿਆਨ ਦੀ ਨਿੰਦਾ*

0
78

ਚੰਡੀਗੜ੍ਹ  15 ,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ ) ਆਮ ਆਦਮੀ ਪਾਰਟੀ ਵੱਲੋਂ ਸਿਮਰਨਜੀਤ ਸਿੰਘ ਮਾਨ ਦੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲੇ ਬਿਆਨ ਦੀ ਨਿਖੇਧੀ ਕੀਤੀ ਗਈ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ ਦਾ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣਾ ਬੇਹੱਦ ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦ ਸਾਡਾ ਮਾਣ ਹਨ। ਦੇਸ਼ ਦੀ ਆਜ਼ਾਦੀ ਲਈ ਸ਼ਹੀਦਾਂ ਦਾ ਯੋਗਦਾਨ ਅਸੀਂ ਕਦੇ ਵੀ ਭੁਲਾ ਨਹੀਂ ਸਕਦੇ। ਈ.ਟੀ.ਓ. ਨੇ ਕਿਹਾ ਕਿ ਸ਼ਹੀਦਾਂ ਦਾ ਸਨਮਾਨ ਕਰਨਾ ਸਿਮਰਨਜੀਤ ਸਿੰਘ ਮਾਨ ਨੂੰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਖਣਾ ਚਾਹੀਦਾ ਹੈ।

ਇਸ ਦੇ ਇਲਾਵਾ ਕੈਬਨਿਟ ਮੰਤਰੀ ਗਗਨ ਅਨਮੋਲ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਇੱਕ ਪਾਸੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਜੋ ਹਰ ਬੱਚੇ ਨੂੰ #ਸ਼ਹੀਦਭਗਤ ਸਿੰਘ ਜੀ ਦੀ ਕੁਰਬਾਨੀ ਬਾਰੇ ਜਾਣਨਾ ਚਾਹੁੰਦੇ ਹਨ। ਦੂਜੇ ਪਾਸੇ ਸਾਡੇ ਕੋਲ ਸਿਮਰਨਜੀਤ ਸਿੰਘ ਮਾਨ ਹੈ ,ਜਿਸ ਨੇ ਵਾਰ ਵਾਰ ਸ਼ਹੀਦ-ਏ-ਆਜ਼ਮ ਨੂੰ ਅੱਤਵਾਦੀ ਕਹਿ ਕੇ ਅਪਮਾਨਿਤ ਕੀਤਾ ਹੈ।

NO COMMENTS