-ਆਮ ਦਿਨਾਂ ਵਾਂਗ ਖੁਲ੍ਹੀਆਂ ਰਹਿਣਗੀਆਂ ਬੈਂਕ ਬਰਾਂਚਾਂ : ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ

0
146

ਮਾਨਸਾ, 19 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਬੈਂਕਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੇ ਸਮੇਂ ਵਿੱਚ ਕੁਝ ਬਦਲਾਅ ਕੀਤਾ ਗਿਆ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਚਹਿਲ ਨੇ ਕਿਹਾ ਕਿ 20 ਅਪ੍ਰੈਲ 2020 ਤੋਂ ਜ਼ਿਲ੍ਹੇ ਦੀਆਂ ਬੈਂਕ ਬਰਾਂਚਾਂ ਹੁਣ ਆਮ ਦਿਨਾਂ ਵਾਂਗ ਹੀ ਖੁਲ੍ਹਣਗੀਆਂ। ਉਨ੍ਹਾਂ ਕਿਹਾ ਕਿ ਬੈਂਕਾਂ ਵਿੱਚ ਪਬਲਿਕ ਡੀਲਿੰਗ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗੀ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਸਕੀਮਾਂ ਅਤੇ ਬੁਢਾਪਾ ਪੈਨਸ਼ਨ ਬੈਂਕਾਂ ਦੇ ਬਿਜਨਸ ਕੋਰਸਪੋਨਡੈਂਟਸ ਵੱਲੋਂ ਵੰਡੀਆਂ ਜਾਣਗੀਆਂ।
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਕਿਹਾ ਕਿ ਬੈਂਕਾਂ ਦੇ ਮੈਨੇਜਰ ਇਹ ਯਕੀਨੀ ਬਣਾਉਣਗੇ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਬੈਂਕਾਂ ਵਿੱਚ ਸਮਾਜਿਕ ਦੂਰੀ (ਸ਼ੋਸ਼ਲ ਡਿਸਟੈਂਸ) ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਬੈਂਕ ਕਰਮੀਆਂ ਵੱਲੋਂ ਮਾਸਕ ਲਗਾ ਕੇ ਰੱਖਿਆ ਜਾਵੇ ਅਤੇ ਬਾਰ-ਬਾਰ ਆਪਣੇ ਹੱਥਾਂ ਨੂੰ ਸੈਨੇਟਾਈਜ ਕੀਤਾ ਜਾਵੇ।
ਸ਼੍ਰੀ ਚਹਿਲ ਨੇ ਐਸ.ਐਸ.ਪੀ. ਮਾਨਸਾ ਨੂੰ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਲਗਾਏ ਕਰਫਿਉ ਕਾਰਨ ਬੈਂਕਾਂ ਅਤੇ ਏ.ਟੀ.ਐਮਜ਼ ਵਿਖੇ ਭੀੜ ਇੱਕਠੀ ਨਾ ਹੋਵੇ ਇਸ ਲਈ ਬੈਂਕਾਂ ਅਤੇ ਏ.ਟੀ.ਐਮਜ਼ ਦੇ ਬਾਹਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣ।
I/19127/2020

NO COMMENTS