ਮਾਨਸਾ 17 ਸਤੰਬਰ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾਕਟਰ ਅਸ਼ਵਨੀ ਕੁਮਾਰ ਦੀ ਅਗਵਾਈ ਵਿੱਚ ਸਿਹਤ ਬਲਾਕ ਖਿਆਲਾ ਕਲਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 17 ਸਤੰਬਰ ਤੋਂ 2 ਅਕਤੂਬਰ 2023 ਤੱਕ ਚਲਾਈ ਜਾ ਰਹੀ ਹੈ ਵਿਸ਼ੇਸ਼ ਆਯੂਸ਼ਮਾਨ-ਭਵ ਮੁਹਿੰਮ ਤਹਿਤ ਰੱਲਾ , ਜੋਗਾ,ਖੜਕ ਸਿੰਘ ਵਾਲਾ, ਆਦਿ ਵੱਖ ਵੱਖ ਪਿੰਡਾਂ ਦੇ ਕਾਮਨ ਸਰਵਿਸ ਸੈਂਟਰਾਂ ਵਿੱਚ ਆਯੂਸ਼ਮਾਨ ਸਿਹਤ ਬੀਮਾ ਕਾਰਡ ਕਾਰਡ ਬਣਾਏ ਗਏ। ਇਸ ਸਬੰਧੀ ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ 17 ਸਤੰਬਰ ਤੋਂ 2 ਅਕਤੂਬਰ 2023 ਤੱਕ ਵਿਸ਼ੇਸ਼ ਆਯੂਸ਼ਮਾਨ-ਭਵ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਲੋਕਾਂ ਦੇ ਆਯੂਸ਼ਮਾਨ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਲਈ ਸਡਿਊਲ ਤਿਆਰ ਕੀਤਾ ਗਿਆ ਹੈ ਜਿਸ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਾਭਪਾਤਰੀਆਂ ਦੀਆਂ ਸੂਚੀਆਂ ਰਾਹੀਂ ਅਤੇ ਘਰ ਘਰ ਆਸ਼ਾ ਵਰਕਰਾਂ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ।। ਤੰਦਰੁਸਤੀ ਸਿਹਤ ਕੇਂਦਰਾਂ ਵੱਲੋਂ ਲੋਕਾਂ ਦੀਆਂ ਆਭਾ ਆਈਡੀ` ਬਣਾਉਣੀਆਂ, ਗੈਰ ਸੰਚਾਰੀ ਰੋਗਾਂ ਦੇ ਜਾਂਚ ਕੈਂਪ ਲਗਾ ਕੇ ਸਿਹਤ ਸਹੂਲਤਾਂ ਮੁਹਈਆ ਕਰਵਾਈ ਜਾ ਰਹੀ ਹੈ। ਇਸ ਪੰਦਰਵਾੜੇ ਦੌਰਾਨ ਲੋਕਾਂ ਨੂੰ ਖੂਨ ਦਾਨ ਕਰਨ, ਅੰਗਦਾਨ ਕਰਨ ਅਤੇ ਟੀ.ਬੀ. ਦੇ ਖਾਤਮੇ ਸਬੰਧੀ ਜਾਗਰੁਕ ਕੀਤਾ ਜਾਵੇਗਾ।
ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਾਰੇ ਪਿੰਡਾਂ ਵਿਚ ਗਰਾਮ ਆਯੂਸ਼ਮਾਨ ਸਭਾਵਾਂ ਆਯੋਜਿਤ ਕੀਤੀਆਂ ਜਾਣਗੀਆਂ, ਜਿਸ ਵਿਚ ਲੋਕਾਂ ਨੂੰ ਅਯੂਸ਼ਮਾਨ ਕਾਰਡ ਬਣਾਉਣ ਦੀ ਸਹੂਲਤ ਦੇ ਨਾਲ ਨਾਲ ਆਯੂਸ਼ਮਾਨ ਕਾਰਡ ਫਾਇਦਿਆਂ ਬਾਰੇ ਵੀ ਦੱਸਿਆਂ ਜਾਵੇਗਾ ਅਤੇ ਆਮ ਲੋਕਾਂ ਦੀਆਂ ਆਭਾ ਆਈਡੀ ਬਣਾਈਆਂ ਜਾਣਗੀਆਂ ਜਿਸ ਦੀ ਮੱਦਦ ਨਾਲ ਵਿਅਕਤੀ ਕਿਤੋਂ ਵੀ ਇਲਾਜ ਕਰਵਾਏ ਉਸ ਦਾ ਸਾਰਾ ਰਿਕਾਰਡ ਆਨਲਾਈਨ ਰਹੇਗਾ, ਉਹ ਸਮੇਂ ਸਮੇਂ ਤੇ ਅਪਣੇ ਇਲਾਜ ਬਾਰੇ ਜਾਣਕਾਰੀ ਲੈ ਸਕੇਗਾ । ਕੈਪਸ਼ਨ: ਆਯੂਸ਼ਮਾਨ ਭਵ ਮੁਹਿੰਮ ਤਹਿਤ ਆਯੂਸ਼ਮਾਨ ਕਾਰਡ ਕੈਂਪ ਦਾ ਦ੍ਰਿਸ਼।