
ਸਰਦੂਲਗੜ੍ਹ 30 ਜੂਨ (ਸਾਰਾ ਯਹਾ / ਬੀ.ਪੀ.ਐਸ) : ਤੇਲ ਦੀਆਂ ਕੀਮਤਾਂ ਵਿੱਚ ਹੋ ਰਹੇ ਲਗਾਤਾਰ ਵਾਧੇ ਦੇ ਵਿਰੋਧ ਵਿੱਚ ਅਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਰਿਲਾਇੰਸ ਪੰਪ ਸਰਦੂਲਗੜ੍ਹ ਵਿਖੇ ਧਰਨਾ ਲਗਾਇਆ ਗਿਆ ਇਸ ਮੌਕੇ ਬੋਲਦਿਆਂ ਕਿਸਾਨ ਆਗੂਆਂ ਚਾਨਣ ਸਿੰਘ ਜਟਾਣਾ, ਮਲਕੀਤ ਸਿੰਘ ਕੋਟ ਧਰਮੂ, ਜਸਵੰਤ ਸਿੰਘ ਜਟਾਣਾ, ਬਲਦੇਬ ਸਿੰਘ ਲੋਹਗੜ੍ਹ , ਦਰਸਨ ਸਿੰਘ ਸਹਾਨੇਵਾਲੀ, ਕਾਮਰੇਡ ਆਤਮਾ ਰਾਮ ਸਰਦੂਲਗੜ੍ਹ ਆਦਿ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਰਡੀਨੈਂਸ ਦੀ ਮਾਰ ਕਿਸਾਨਾਂ ਮਜ਼ਦੂਰਾਂ, ਛੋਟੇ ਵਪਾਰੀਆਂ ਤੇ ਨਿੱਕੇ ਦੁਕਾਨਦਾਰਾਂ ਤੇ ਪਵੇਗੀ। ਉਨ੍ਹਾਂ ਕਿਹਾ ਕਿ ਕਰੋਨਾ ਦੀ ਭਿਆਨਕ ਬਿਮਾਰੀ ਦੌਰਾਨ ਆਏ ਦਿਨ ਤੇਲ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧਿਆ ਕਰਕੇ ਇਸ ਮੁਸ਼ਕਲ ਦੀ ਘੜੀ ਚ ਦੇਸ਼ ਵਾਸੀਆਂ ਤੇ ਹੋਰ ਵੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਰਡੀਨੈਂਸਾਂ ਅਤੇ ਤੇਲ ਕੀਮਤਾਂ ਵਿਚ ਕੀਤੇ ਵਾਧੇ ਤੁਰੰਤ ਵਾਪਸ ਲਏ ਜਾਣ। ਉਨ੍ਹਾਂ ਕਿਹਾ ਕਿ ਜੇਕਰ ਇਹ ਵਾਪਸ ਨਹੀਂ ਲਏ ਜਾਂਦੇ ਤਾਂ ਉਨ੍ਹਾਂ ਵੱਲੋਂ ਵੱਡੇ ਪੱਧਰ ਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਵੱਖ ਵੱਖ ਕਿਸਾਨ ਯੂਨੀਅਨ ਦੇ ਆਗੂ ਅਤੇ ਵਰਕਰ ਮੌਜੂਦ ਸਨ।
ਕੈਪਸ਼ਨ: ਵੱਖ ਵੱਖ ਕਿਸਾਨ ਯੂਨੀਅਨਾਂ ਦੇ ਆਗੂ ਤੇ ਵਰਕਰ ਰਿਲਾਇੰਸ ਪੰਪ ਸਰਦੂਲਗੜ੍ਹ ਵਿਖੇ ਧਰਨਾ ਦਿੰਦੇ ਹੋਏ
