ਆਰ, ਬੀ, ਆਈ ਦੀਆਂ ਹਦਾਇਤਾਂ ਨੂੰ ਨਾ ਮੰਨਣ ਵਾਲੇ ਮੈਕਰੋ ਫਾਇਨਾਂਸ ਦੇ ਅਧਿਕਾਰੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ…ਚੌਹਾਨ

0
27

ਮਾਨਸਾ -7 ਜੁਲਾਈ  (ਸਾਰਾ ਯਹਾ/ ਬਲਜੀਤ ਸ਼ਰਮਾ)  ਮੈਕਰੋ ਫਾਇਨਾਂਸ ਪ੍ਰਾਈਵੇਟ ਕੰਪਨੀਆਂ ਵੱਲੋਂ ਔਰਤਾਂ ਨੂੰ ਗਰੁੱਪ ਬਣਾ ਕੇ ਰੁਜ਼ਗਾਰ ਚਲਾਉਣ ਲਈ ਦਿੱਤੇ ਕਰਜਿਆ ਕਰੋਨਾ ਵਾਇਰਸ ਮਹਾਮਾਰੀ ਦੇ ਸੰਕਟ ਸਮੇਂ ਦੌਰਾਨ ਅਤੇ ਬਿਨਾ ਪਲਾਨ ਮੋਦੀ ਸਰਕਾਰ ਵੱਲੋਂ ਕੀਤੇ ਲਾਕਡਾਉਣ ਨੇ ਦੇਸ ਅਰਥ ਵਿਵਸਥਾ ਨੂੰ ਪੂਰੀ ਤਰਾਂ ਪਛਾੜ ਕੇ ਰੱਖ ਦਿੱਤਾ ਹੈ। ਅਤੇ ਕਰੋੜਾਂ ਕਿਰਤੀਆ ਨੂੰ ਆਪਣਾ ਰੁਜ਼ਗਾਰ ਗਵਾਉਣਾ ਪਿਆ। ਇਸ ਆਰਥਿਕ ਸੰਕਟ ਨੂੰ ਧਿਆਨ ਵਿੱਚ ਰੱਖਦਿਆਂ ਆਰ ਬੀ ਆਈ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਸਰਕਾਰ ਦੇ ਹੁਕਮਾਂ ਨੂੰ ਪ੍ਰਾਈਵੇਟ ਕੰਪਨੀਆਂ ਦੇ ਅਧਿਕਾਰੀਆਂ ਵੱਲੋਂ  ਟਿੱਚ ਸਮਝਿਆ ਜਾ ਰਿਹਾ ਹੈ ਅਤੇ ਔਰਤਾਂ ਤੋਂ ਜਬਰੀ ਕਿਸਤਾ ਭਰਾਉਣ ਸਬੰਧੀ ਧਮਕਾਇਆ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਕ੍ਰਿਸ਼ਨ ਚੌਹਾਨ ਨੇ ਨੇੜਲੇ ਪਿੰਡ ਦਲੇਲ ਸਿੰਘ ਵਾਲਾ ਵਿਖੇ ਔਰਤਾਂ ਦੀ ਕਰਜਾ ਮੁਕਤੀ ਅੰਦੋਲਨ ਤਹਿਤ ਮੀਟਿੰਗ ਕੀਤੀ ਗਈ। ਇਸ ਸਮੇਂ ਸਾਥੀ ਚੌਹਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੰਮੇ ਲਾਕਡਾਉਣ ਕਾਰਨ  ਭੁੱਖਮਰੀ, ਗਰੀਬੀ ਅਤੇ ਬੇਰੁਜ਼ਗਾਰੀ ਵਿਚ ਵੱਡੇ ਪੱਧਰ ਵਾਧਾ ਹੋਇਆ ਹੈ। ਮਾੜੀ ਆਰਥਿਕ ਹਾਲਤ ਕਾਰਨ ਸਰਕਾਰੀ, ਪ੍ਰਾਈਵੇਟ ਕਰਜਿਆ ਦੀਆ ਕਿਸਤਾ ਮੋੜਣ ਤੋ ਅਸਮਰਥ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਕੰਪਨੀਆਂ ਵੱਲੋਂ ਔਰਤਾਂ ਨੂੰ ਦਿੱਤੇ ਗਏ ਕਰਜਿਆ ਨੂੰ ਪੂਰੀ ਤਰ੍ਹਾਂ ਮਾਫ ਕੀਤਾ ਜਾਵੇ ਜਾਂ ਆਪਣੇ ਜਿੰਨੇ ਲਿਆ ਜਾਵੇ। ਇਸ ਮੌਕੇ ਉਨ੍ਹਾਂ ਉਨਾਂ ਕਿਹਾ ਕਿ ਆਰ ਬੀ ਆਈ ਦੀਆ ਹਦਾਇਤਾਂ ਨੂੰ ਨਾ ਮੰਨਣ ਵਾਲੇ ਅਤੇ ਸਰਕਾਰ ਦੇ ਹੁਕਮਾਂ ਨੂੰ ਟਿੱਚ ਸਮਝਣ ਵਾਲੇ ਅਧਿਕਾਰੀਆਂ ਜੋ ਕਿਸਤਾ ਸਬੰਧੀ ਜਬਰੀ ਭਰਾਉਣ ਲਈ ਪ੍ਰੇਸ਼ਾਨ ਕਰਨ ਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਮੀਟਿੰਗ ਦੌਰਾਨ ਜਥੇਬੰਦੀ ਦੇ ਪ੍ਰਧਾਨ ਸੁਖਦੇਵ ਸਿੰਘ ਪੰਧੇਰ ਨੇ ਕਿਹਾ ਕਿ ਕਰਜਾ ਮੁਕਤੀ ਅੰਦੋਲਨ ਤਹਿਤ ਔਰਤਾਂ ਦੇ ਕਰਜਾ ਮੁਆਫੀ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਜੀਤ ਕੌਰ, ਕੁਲਵਿੰਦਰ ਕੌਰ ਦਲੇਲ ਸਿੰਘ ਵਾਲਾ ਆਦਿ ਆਗੂ ਹਾਜ਼ਰ ਸਨ।  ਜਾਰੀ ਕਰਤਾ 

NO COMMENTS