*ਆਲ ਇੰਡੀਆ ਪ੍ਰਿੰਸੀਪਲ ਐਸੋਸੀਏਸ਼ਨ ਵੱਲੋੰ ਪੰਜਾਬ ਕਾਨਵੈਂਟ ਸਕੂਲ ਦੇ ਪ੍ਰਿੰਸੀਪਲ ਸਨਮਾਨਤ*

0
39

ਸਰਦੂਲਗੜ/ਝੁਨੀਰ, 5 ਅਕਤੂਬਰ (ਸਾਰਾ ਯਹਾਂ/ਬਲਜੀਤ ਪਾਲ): ਪੰਜਾਬ ਕਾਨਵੈਂਟ ਸਕੂਲ ਝੁਨੀਰ ਦੇ ਪ੍ਰਿੰਸੀਪਲ ਨੂੰ ਆਲ ਇੰਡੀਆ ਪ੍ਰਿੰਸੀਪਲ ਐਸੋਸੀਏਸ਼ਨ ਵੱਲੋੰ ਵਿਸ਼ੇਸ ਤੌਰ ਤੇ ਸਨਮਾਨਤ ਕੀਤਾ ਗਿਆਂ। ਜਾਣਕਾਰੀ ਦਿੰਦਿਆਂ ਵਾਇਸ ਪ੍ਰਿੰਸੀਪਲ ਸਪਨਾ ਨਾਗਪਾਲ ਨੇ ਦੱਸਿਆਂ ਕਿ ਸਕੂਲ ਅਤੇ ਇਲਾਕੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਪ੍ਰਿੰਸੀਪਲ ਟੀਸ਼ਾ ਅਰੋੜਾ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਅਤੇ ਯੋਗ ਅਗਵਾਈ ਚ ਸਕੂਲ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਜਿਸ ਲਈ ਉਨਾਂ ਨੂੰ ਆਲ ਇੰਡੀਆ ਪ੍ਰਿੰਸੀਪਲ ਐਸੋਸੀਏਸ਼ਨ ਵੱਲੋਂ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ ਹੈ। ਵਿਸ਼ੇਸ਼ ਸਨਮਾਨ ਮਿਲਣ ਤੇ ਪ੍ਰਿੰਸੀਪਲ ਦਾ ਸਕੂਲ ਪਹੁੰਚਣ ਤੇ ਸਮੂਹ ਸਕੂਲ ਸਟਾਫ, ਪ੍ਰਬੰਧਕ ਕਮੇਟੀ ਅਤੇ ਵਿਦਿਆਰਥੀ ਵੱਲੋੰ ਪ੍ਰਿੰਸੀਪਲ ਨੂੰ ਵਧਾਈ ਦਿੰਦਿਆਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਪ੍ਰਿੰਸੀਪਲ ਟੀਸ਼ਾ ਅਰੋੜਾ ਨੇ ਕਿਹਾ ਕਿ ਇਹ ਸਨਮਾਨ ਸਕੂਲ ਦੇ ਸਮੂਹ ਸਟਾਫ, ਪ੍ਰਬੰਧਕ ਕਮੇਟੀ ਅਤੇ ਵਿਦਿਆਰਥੀਆਂ ਵੱਲੋਂ ਦਿੱਤੇ ਸਹਿਯੋਗ ਦਾ ਨਤੀਜਾ ਹੈ। ਉਨਾਂ ਕਿਹਾ ਕਿ ਉਹ ਸਕੂਲ ਅਤੇ ਵਿਦਿਆਰਥੀਆਂ ਨੂੰ ਉਨਾਂ ਦੀ ਮੰਜਿੰਲ ਤੱਕ ਪਹੁੰਚਾਣ ਲਈ ਹਰ ਤਰਾਂ ਦੇ ਸੰਭਵ ਯਤਨ ਕਰਨਗੇ।ਇਸ ਮੌਕੇ ਸਮੂਹ ਸਕੂਲ ਸਟਾਫ, ਪ੍ਰਬੰਧਕ ਕਮੇਟੀ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।
ਕੈਪਸ਼ਨ: ਸਕੂਲ ਦੇ ਪ੍ਰਿੰਸੀਪਲ ਟਿਸ਼ਾ ਅਰੋੜਾ ਨੂੰ ਸਨਮਾਨਤ ਕਰਦੇ ਹੋਏ ਆਲ ਇੰਡੀਆ ਪ੍ਰਿੰਸੀਪਲ ਐਸੋਸੀਏਸ਼ਨ ਦੀ ਪ੍ਰਬੰਧਕੀ ਟੀਮ।

NO COMMENTS