*ਆਵਾਰਾ ਕੁੱਤਿਆਂ ਦੀ ਆਬਾਦੀ ’ਤੇ ਕੰਟਰੋਲ ਲਈ ਸਰਵੇ ਸ਼ੁਰੂ-ਕਾਰਜ ਸਾਧਕ ਅਫ਼ਸਰ*

0
4

ਮਾਨਸਾ, 12 ਸਤੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਕਾਰਜ ਸਾਧਕ ਅਫ਼ਸਰ ਬੁਢਲਾਡਾ ਸ਼੍ਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਬੁਢਲਾਡਾ ਅੰਦਰ ਆਵਾਰਾ ਕੁੱਤਿਆਂ ਦੀ ਵਧਦੀ ਆਬਾਦੀ ਦੇ ਮੱਦੇਨਜ਼ਰ ਨਗਰ ਕੌਂਸਲ ਬੁਢਲਾਡਾ ਵੱਲੋਂ ਆਮ ਲੋਕਾਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਇਨ੍ਹਾਂ ਆਵਾਰਾ ਕੁੱਤਿਆਂ ਦੀ ਆਬਾਦੀ ਕੰਟਰੋਲ ਕੀਤੀ ਜਾ ਸਕੇ।
ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਬੁਢਲਾਡਾ ਵੱਲੋਂ ਸਾਲ 2021 ਵਿੱਚ 700 ਕੁੱਤਿਆਂ ਦੀ ਨਸਬੰਦੀ ਕਰਵਾਈ ਗਈ ਸੀ, ਤਾਂ ਜੋ ਆਵਾਰਾ ਕੁੱੱਤਿਆਂ ਦੀ ਆਬਾਦੀ ਵਿੱਚ ਵਾਧਾ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ 700 ਕੁੱਤਿਆਂ ਵਿੱਚੋਂ 408 ਮੇਲ ਅਤੇ 292 ਫੀਮੇਲ ਕੁੱਤੇ ਸ਼ਾਮਿਲ ਸਨ।
ਕਾਰਜ ਸਾਧਕ ਅਫ਼ਸਰ ਨੇ ਅੱਗੇ ਇਹ ਵੀ ਦੱਸਿਆ ਕਿ ਹੁਣ ਇੱਕ ਵਾਰ ਮੁੜ ਤੋਂ ਇਨ੍ਹਾਂ ਕੁੱਤਿਆਂ ਦੀ ਨਸਬੰਦੀ ਸਬੰਧੀ ਸਰਵੇ ਕੀਤਾ ਜਾ ਰਿਹਾ ਹੈ ਅਤੇ ਸਰਵੇ ਪੂਰਾ ਹੋਣ ’ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ, ਤਾਂ ਜੋ ਲੋਕਾਂ ਨੂੰ ਇਨ੍ਹਾਂ ਆਵਾਰਾ ਕੁੱਤਿਆਂ ਤੋਂ ਨਿਯਾਤ ਦਿਵਾਈ ਜਾ ਸਕੇ।  

NO COMMENTS