
22,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ): ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮਿਨੀ ਸੈਕਟਰੀਏਟ ਅੱਗੇ ਧਰਨਾ ਦੇ ਰਹੀਆਂ ਆਸ਼ਾ ਫੈਕਲਿਟੀ ਵਰਕਰਾਂ ਨੇ ਅੱਜ ਬਠਿੰਡਾ ਪ੍ਰਸ਼ਾਸਨ ਵੱਲੋਂ ਕੋਈ ਸੁਣਵਾਈ ਨਾ ਕਰਨ ਦੇ ਰੋਸ ਵਜੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫਤਰ ਤੱਕ ਰੋਸ ਮਾਰਚ ਕੀਤਾ।
ਇਸ ਦੌਰਾਨ ਉਨ੍ਹਾਂ ਕੈਪਟਨ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਪੁਲਿਸ ਨੇ ਵਰਕਰਾਂ ਨੂੰ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਰੋਕਣਾ ਚਾਹਿਆ ਤਾਂ ਪੁਲਿਸ ਨਾਲ ਇਨ੍ਹਾਂ ਵਰਕਰਾਂ ਦੀ ਧੱਕਾ ਮੁੱਕੀ ਹੋਈ।
ਯੂਨੀਅਨ ਆਗੂ ਨੇ ਕਿਹਾ ਕਿ ਅਸੀਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੀਆਂ ਸਨ ਪਰ ਸਾਡੀ ਕੋਈ ਸੁਣਵਾਈ ਨਾ ਹੋਣ ਕਰਕੇ ਅਸੀਂ ਅੱਜ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫਤਰ ਦਾ ਘਿਰਾਓ ਕੀਤਾ ਹੈ।
ਇਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨਾਲ ਧੱਕਾਮੁੱਕੀ ਕੀਤੀ ਗਈ।
ਇਸ ਲਈ ਜ਼ਿੰਮੇਵਾਰ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਬਠਿੰਡਾ ਦਾ ਡਿਪਟੀ ਕਮਿਸ਼ਨਰ ਹੈ।
ਉਨ੍ਹਾਂ ਕਿਹਾ ਕਿ ਜਿੰਨਾ ਚਿਰ ਸਾਡੀਆਂ ਮੰਗਾਂ ਲਾਗੂ ਨਹੀਂ ਹੁੰਦੀਆਂ ਅਸੀਂ ਸੰਘਰਸ਼ ਕਰਦੀਆਂ ਰਹਾਂਗੇ।
ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਰਕਰ ਨਾਲ ਕੋਈ ਅਣਸੁਖਾਵੀਂ ਘਟਨਾ ਹੁੰਦੀ ਹੈ ਤਾਂ ਉਸ ਦੇ ਲਈ ਪੰਜਾਬ ਸਰਕਾਰ, ਵਿੱਤ ਮੰਤਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।
ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਰਕਰ ਨਾਲ ਕੋਈ ਅਣਸੁਖਾਵੀਂ ਘਟਨਾ ਹੁੰਦੀ ਹੈ ਤਾਂ ਉਸ ਦੇ ਲਈ ਪੰਜਾਬ ਸਰਕਾਰ, ਵਿੱਤ ਮੰਤਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।
