
(ਸਾਰਾ ਯਹਾਂ) : 3 ਅਕਤੂਬਰ ਨੂੰ ਲਖੀਮਪੁਰ ਖੀਰੀ ‘ਚ ਹੋਈ ਘਟਨਾ ਤੋਂ ਬਾਅਦ ਕਿਸਾਨਾਂ ਦੇ ਨਾਲ-ਨਾਲ ਸਿਆਸੀ ਪਾਰਟੀਆਂ ਵਲੋਂ ਯੂਪੀ ਸਰਕਾਰ ‘ਤੇ ਕਾਫੀ ਦਬਾਅ ਬਣਾਇਆ ਹੋਇਆ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਸੀ ਕਿ ਜਦੋਂ ਤਕ ਆਸ਼ੀਸ਼ ਮਿਸ਼ਰਾ ‘ਤੇ ਕਾਰਵਾਈ ਨਹੀਂ ਹੁੰਦੀ ਉਦੋਂ ਤਕ ਉਹ ਭੁੱਖ ਹੜਤਾਲ ‘ਤੇ ਰਹਿਣਗੇ। ਹੁਣ ਇਸ ਬਾਰੇ ਖ਼ਬਰ ਆਈ ਹੈ ਕਿ ਆਸ਼ੀਸ਼ ਦੀ ਪੇਸ਼ੀ ਤੋਂ ਬਾਅਦ ਸਿੱਧੂ ਨੇ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ।
