*ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਗਰੀਬ ਕਲਿਆਣ ਸੰਮੇਲਨ ’ਚ ਸਰਕਾਰੀ ਸਕੀਮਾਂ ਦੇ ਲਾਭਪਾਤਰੀਆਂ ਦੇ ਰੁਬਰੂ ਹੋਏ ਪ੍ਰਧਾਨ ਮੰਤਰੀ*

0
3

ਮਾਨਸਾ, 31 ਮਈ (ਸਾਰਾ ਯਹਾਂ/ ਮੁੱਖ ਸੰਪਾਦਕ ): ਗਰੀਬ ਕਲਿਆਣ ਸੰਮੇਲਨ ਦੇ ਨਾਮ ਹੇਠ ਅੱਜ ਦੇਸ਼ ਭਰ ’ਚ ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਆਨ-ਲਾਈਨ ਕਰਵਾਏ ਗਏ ਰਾਸ਼ਟਰੀ ਪ੍ਰੋਗਰਾਮ ਦੌਰਾਨ ਕੇਂਦਰੀ ਸਕੀਮਾਂ ਦੇ ਲਾਭਪਾਤਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਨੂੰ ਸੁਣਿਆ ਅਤੇ ਦੇਖਿਆ।
ਇਸ ਦੌਰਾਨ ਲੋਕ ਭਲਾਈ ਸਕੀਮਾਂ ਦਾ ਲਾਭ, ਲਾਭਪਾਤਰੀਆਂ ਲਈ ਹੇਠਲੇ ਪੱਧਰ ਤੱਕ ਪੁੱਜਦਾ ਕੀਤੇ ਜਾਣ ’ਤੇ ਜ਼ੋਰ ਦਿੱਤਾ ਗਿਆ। ਸਥਾਨਕ ਬੱਚਤ ਭਵਨ ਵਿਖੇ ਕਰਵਾਏ ਸਮਾਰੋਹ ਮੌਕੇ ਐਸ.ਡੀ.ਐਮ. ਸ੍ਰੀ ਪ੍ਰਮੋਦ ਸਿੰਗਲਾ, ਸਮੇਤ ਹੋਰ ਅਧਿਕਾਰੀ ਮੌਜੂਦ ਸਨ।
ਐਸ.ਡੀ.ਐਮ. ਸ੍ਰੀ ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਦੇ 75ਵੇਂ ਵਰੇ ਨੂੰ ਲੈਕੇ ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਕਰਵਾਏ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਗਰੀਬਾਂ ਅਤੇ ਲਾਭਪਾਤਰੀਆਂ ਦੀ ਰਾਏ ਜਾਣ ਕੇ ਉਨਾਂ ਦੇ ਕਲਿਆਣ ਲਈ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਹੈ। ਉਨਾਂ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ.ਐਮ. ਕਿਸਾਨ ਨਿਧੀ ਯੋਜਨਾ ਤਹਿਤ ਵਿਤੀ ਲਾਭ ਦੇਣ ਲਈ 11ਵੀਂ ਕਿਸ਼ਤ ਜਾਰੀ ਕੀਤੀ।
ਉਨਾਂ ਕਿਹਾ ਕਿ ਲੋੜਵੰਦ ਲੋਕ ਇਨਾਂ ਵੱਖ ਵੱਖ ਸਕੀਮਾਂ ਤਹਿਤ ਲਾਭ ਲੈ ਰਹੇ ਨੇ ਜੋ ਕਿ ਉਨਾਂ ਲਈ ਬਹੁਤ ਸਹਾਈ ਸਿੱਧ ਹੋ ਰਿਹਾ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਦੀ ਅਗਵਾਈ ਵਿਚ ਇਨਾਂ ਵੱਖ ਵੱਖ ਲੋਕ ਭਲਾਈ ਸਕੀਮਾਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਲੋੜਵੰਦ ਲੋਕਾਂ ਤੱਕ ਪਹੁੰਚ ਕਰਕੇ ਇਹ ਸਕੀਮਾਂ ਦਾ ਲਾਭ ਦਿਵਾਉਣ ਵਿਚ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।
ਸੰਮੇਲਨ ’ਚ ਸਵੱਛ ਭਾਰਤ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪੀ.ਐਮ. ਮੁਦਰਾ, ਜਨ ਅਰੋਗਿਆ ਯੋਜਨਾ, ਆਯੂਸ਼ਮਾਨ ਭਾਰਤ ਬੀਮਾ ਯੋਜਨਾ, ਉਜਵਲਾ ਯੋਜਨਾ, ਵਿਅਕਤੀਗਤ ਪਖਾਨੇ, ਮਾਤਰੂ ਵੰਦਨਾ ਯੋਜਨਾ ਆਦਿ ਸਕੀਮਾਂ ਦੇ ਲਾਭਪਾਤਰੀ ਪੁੱਜੇ ਹੋਏ ਸਨ।
ਇਸ ਮੌਕੇ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ, ਸ੍ਰੀ ਨਵਨੀਤ ਜੋਸ਼ੀ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮਨਜੀਤ ਸਿੰਘ, ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਫ਼ਸਰ ਸ੍ਰੀਮਤੀ ਅਤਿੰਦਰ ਕੌਰ, ਅਕਾਊਂਟ ਅਫ਼ਸਰ ਪਵਨ ਕੁਮਾਰ, ਜ਼ਿਲਾ ਕੋਆਰਡੀਨੇਟਰ ਮਗਨਰੇਗਾ ਮਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

NO COMMENTS