ਮਾਨਸਾ, 01 ਅਗਸਤ :(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
15 ਅਗਸਤ ਨੂੰ ਮਾਨਸਾ ਦੇ ਬਹੁਮੰਤਵਰੀ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਸਮਾਰੋਹ ਸਬੰਧੀ ਅੱਜ ਪਹਿਲੀ ਰਿਹਰਸਲ ਸਥਾਨਕ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਕਰਵਾਈ ਗਈ। ਇਸ ਮੌਕੇ ਸੱਭਿਆਚਾਰ ਕਮੇਟੀ ਵੱਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਸ਼੍ਰੀਮਤੀ ਤੇਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਅਸ਼ੋਕ ਕੁਮਾਰ, ਪ੍ਰੋਫੈਸਰ ਸ਼੍ਰੀਮਤੀ ਸੁਪਨਦੀਪ ਕੌਰ, ਗੁਰਦੀਪ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੇ ਅੱਜ ਦੀ ਰਿਹਰਸਲ ਦਾ ਜਾਇਜ਼ਾ ਲਿਆ।

ਰਿਹਰਸਲ ਦੌਰਾਨ ਵਿਦਿਆਰਥੀਆਂ ਵੱਲੋਂ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਪਣੀ-ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ, ਸਭਿਆਚਾਰ ਅਤੇ ਸਮਾਜਿਕ ਕੁਰੀਤੀਆਂ ਦੇ ਵਿਸ਼ਿਆਂ ਨਾਲ ਸਬੰਧਿਤ ਵਿਸ਼ਿਆ ’ਤੇ ਕੋਰਿਓਗ੍ਰਾਫ਼ੀ ਵਿਖਾਈ ਗਈ। ਰਿਹਰਸਲ ਉਪਰੰਤ ਸੱਭਿਆਚਾਰਕ ਕਮੇਟੀ ਨੇ ਸਕੂਲਾਂ ਵੱਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਨੂੰ ਪੂਰੇ ਗ਼ੌਰ ਨਾਲ ਵੇਖਿਆ ਅਤੇ ਰਿਹਰਸਲ ਦੌਰਾਨ ਸਾਹਮਣੇ ਆਈਆਂ ਕੁਝ ਕਮੀਆਂ ਨੂੰ ਦੂਰ ਕਰਨ ਲਈ ਸਬੰਧਤ ਅਧਿਆਪਕਾਂ ਨੂੰ ਹਦਾਇਤਾਂ ਕੀਤੀਆਂ।

ਇਸ ਦੌਰਾਨ ਜੀ.ਜੀ.ਐਸ. ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲੀ, ਪੁਲਿਸ ਪਬਲਿਕ ਸਕੂਲ ਤਾਮਕੋਟ, ਸੈਂਟ ਜ਼ੇਵੀਅਰ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ ਝੰਡੂਕੇ, ਸਰਦਾਰ ਚੇਤੰਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਿਰ, ਡੀ.ਏ.ਵੀ. ਪਬਲਿਕ ਸਕੂਲ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਹਿਲਾਂਵਾਲੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰ) ਮਾਨਸਾ ਦੇ ਵਿਦਿਆਰਥੀਆਂ ਨੇ ਵੱਖੋ-ਵੱਖਰੀਆਂ ਵੰਨਗੀਆਂ ਨੂੰ ਸੱਭਿਆਚਾਰਕ ਕਮੇਟੀ ਅੱਗੇ ਪੇਸ਼ ਕੀਤਾ।

ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਇੰਚਾਰਜ ਡਾ. ਨੀਰੂ ਸ਼ਰਮਾ, ਰਾਜੀਵ ਕੁਮਾਰ ਜੋਨੀ, ਮੈਡਮ ਸਤਨਾਮ ਕੌਰ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੰਦੀਪ ਸਿੰਘ, ਸੰਦੀਪ ਕੌਰ, ਭੁਪਿੰਦਰ ਸਿੰਘ, ਅਮਨਦੀਪ ਕੌਰ, ਸਤਪਾਲ ਸਿੰਘ, ਸੁਖਜੀਤ ਕੌਰ, ਗੁਰਦਰਸ਼ਨ ਕੌਰ ਤੋਂ ਇਲਾਵਾ ਭਾਰੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
15 ਅਗਸਤ ਨੂੰ ਮਾਨਸਾ ਦੇ ਬਹੁਮੰਤਵਰੀ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਸਮਾਰੋਹ ਸਬੰਧੀ ਅੱਜ ਪਹਿਲੀ ਰਿਹਰਸਲ ਸਥਾਨਕ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਕਰਵਾਈ ਗਈ। ਇਸ ਮੌਕੇ ਸੱਭਿਆਚਾਰ ਕਮੇਟੀ ਵੱਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਸ਼੍ਰੀਮਤੀ ਤੇਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਅਸ਼ੋਕ ਕੁਮਾਰ, ਪ੍ਰੋਫੈਸਰ ਸ਼੍ਰੀਮਤੀ ਸੁਪਨਦੀਪ ਕੌਰ, ਗੁਰਦੀਪ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੇ ਅੱਜ ਦੀ ਰਿਹਰਸਲ ਦਾ ਜਾਇਜ਼ਾ ਲਿਆ।

ਰਿਹਰਸਲ ਦੌਰਾਨ ਵਿਦਿਆਰਥੀਆਂ ਵੱਲੋਂ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਪਣੀ-ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ, ਸਭਿਆਚਾਰ ਅਤੇ ਸਮਾਜਿਕ ਕੁਰੀਤੀਆਂ ਦੇ ਵਿਸ਼ਿਆਂ ਨਾਲ ਸਬੰਧਿਤ ਵਿਸ਼ਿਆ ’ਤੇ ਕੋਰਿਓਗ੍ਰਾਫ਼ੀ ਵਿਖਾਈ ਗਈ। ਰਿਹਰਸਲ ਉਪਰੰਤ ਸੱਭਿਆਚਾਰਕ ਕਮੇਟੀ ਨੇ ਸਕੂਲਾਂ ਵੱਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਨੂੰ ਪੂਰੇ ਗ਼ੌਰ ਨਾਲ ਵੇਖਿਆ ਅਤੇ ਰਿਹਰਸਲ ਦੌਰਾਨ ਸਾਹਮਣੇ ਆਈਆਂ ਕੁਝ ਕਮੀਆਂ ਨੂੰ ਦੂਰ ਕਰਨ ਲਈ ਸਬੰਧਤ ਅਧਿਆਪਕਾਂ ਨੂੰ ਹਦਾਇਤਾਂ ਕੀਤੀਆਂ।

ਇਸ ਦੌਰਾਨ ਜੀ.ਜੀ.ਐਸ. ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲੀ, ਪੁਲਿਸ ਪਬਲਿਕ ਸਕੂਲ ਤਾਮਕੋਟ, ਸੈਂਟ ਜ਼ੇਵੀਅਰ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ ਝੰਡੂਕੇ, ਸਰਦਾਰ ਚੇਤੰਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਿਰ, ਡੀ.ਏ.ਵੀ. ਪਬਲਿਕ ਸਕੂਲ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਹਿਲਾਂਵਾਲੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰ) ਮਾਨਸਾ ਦੇ ਵਿਦਿਆਰਥੀਆਂ ਨੇ ਵੱਖੋ-ਵੱਖਰੀਆਂ ਵੰਨਗੀਆਂ ਨੂੰ ਸੱਭਿਆਚਾਰਕ ਕਮੇਟੀ ਅੱਗੇ ਪੇਸ਼ ਕੀਤਾ।ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਇੰਚਾਰਜ ਡਾ. ਨੀਰੂ ਸ਼ਰਮਾ, ਰਾਜੀਵ ਕੁਮਾਰ ਜੋਨੀ, ਮੈਡਮ ਸਤਨਾਮ ਕੌਰ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੰਦੀਪ ਸਿੰਘ, ਸੰਦੀਪ ਕੌਰ, ਭੁਪਿੰਦਰ ਸਿੰਘ, ਅਮਨਦੀਪ ਕੌਰ, ਸਤਪਾਲ ਸਿੰਘ, ਸੁਖਜੀਤ ਕੌਰ, ਗੁਰਦਰਸ਼ਨ ਕੌਰ ਤੋਂ ਇਲਾਵਾ ਭਾਰੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।