ਮਾਨਸਾ, 07 ਮਈ:- (ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ) ਆਮ ਆਦਮੀ ਪਾਰਟੀ ਦੀ ਲੋਕ ਸਭਾ ਹਲਕਾ ਜਲੰਧਰ ਤੋਂ ਚੋਣਾਂ ਵਿੱਚ ਉਤਾਰੇ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਜਿਲਾ ਮਾਨਸਾ ਤੋਂ ਬੁੱਧ ਰਾਮ ਪ੍ਰਿੰਸੀਪਲ ਵਿਧਾਇਕ ਬੁਢਲਾਡਾ ਦੀ ਅਗਵਾਈ ਵਿੱਚ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਅਤੇ ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਰਾਜੂ (ਕਲਿਹਰੀ) ਦੀ ਟੀਮ ਪਹੁੰਚੀ ਹੈ। ਪ੍ਰਿੰਸੀਪਲ ਬੁੱਧ ਰਾਮ ਵਿਧਾਇਕ ਬੁਢਲਾਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲੰਧਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਉਤਾਰੇ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਅਸੀਂ ਜਲੰਧਰ ਪਹੁੰਚੇ ਹਾਂ। ਸਾਨੂੰ ਪੂਰੀ ਉਮੀਦ ਹੈ ਕਿ ਜਲੰਧਰ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ। ਇਕੱਲੇ ਮਹਿੰਦਰ ਮਾਸਟਰ ਦੇ ਮੁੰਡੇ ਨੇ ਜਲੰਧਰ ‘ਚ ਤਿੰਨੇ ਪਾਰਟੀਆਂ ਦੀ ਨੀਂਦ ਉਡਾਈ ਪਈ ਆ। ਇਸ ਮੌਕੇ ਤੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਦੱਸਿਆ ਕਿ ਅਕਾਲੀ ਦਲ ਮੈਦਾਨ ਛੱਡ ਕੇ ਭੱਜ ਗਿਆ ਹੈ ਅਤੇ ਕਾਂਗਰਸ ਪਾਰਟੀ ਨੂੰ ਕੋਈ ਪੁਛਦਾ ਨਹੀਂ। ਮਾਨ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੇ ਆਧਾਰ ‘ਤੇ ਜਲੰਧਰ ਵਿੱਚ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ। ਮਾਨਸਾ ਤੋਂ ਨਗਰ ਕੌਂਸਲ ਦੇ ਵਾਈਸ ਪ੍ਰਧਾਨ ਕ੍ਰਿਸ਼ਨ ਸਿੰਘ, ਸਤੀਸ਼ ਸਿੰਗਲਾ, ਬਲਵਿੰਦਰ ਸਿੰਘ ਔਲਖ, ਗੁਰਪ੍ਰੀਤ ਸਿੰਘ ਮਾਨਸਾ, ਟੀਟੂ ਚਹਿਲ, ਬਲਦੇਵ ਸਿੰਘ ਅੱਕਾਂਵਾਲੀ, ਬੀਰਬਲ ਸਿੰਘ ਨਰਿੰਦਰਪੁਰਾ, ਅਰੁਣ ਚੁਹੜੀਆ (ਸਰਦੂਲਗੜ੍ਹ) ਆਦਿ ਹਾਜ਼ਰ ਸਨ।