*ਇਤਿਹਾਸਕ ਪਿੰਡ ਬਬੇਲੀ ਵਿਖੇ ਕਰਵਾਇਆ 101ਵਾਂ ਬੱਬਰ ਸ਼ਹੀਦੀ ਜੋੜ ਮੇਲਾ ਅਤੇ ਗੁਰਮਿਤ ਚੇਤਨਾ ਸਮਾਗਮ*

0
7

ਫਗਵਾੜਾ 31 ਅਗਸਤ (ਸਾਰਾ ਯਹਾਂ/ਸ਼ਿਵ ਕੋੜਾ) ਖਾਲਸਾ ਪੰਥ ਦੀ ਚੜ੍ਹਦੀ ਕਲਾ ਨੂੰ ਸਮਰਪਿਤ 16 ਭਾਦੋਂ ਸਾਕਾ 1923 ਦੀ ਯਾਦ ਵਿਚ ਇਤਿਹਾਸਕ ਪਿੰਡ ਬਬੇਲੀ ਤਹਿਸੀਲ ਫਗਵਾੜਾ ਵਿਖੇ 101ਵਾਂ ਬੱਬਰ ਸ਼ਹੀਦੀ ਜੋੜ ਮੇਲਾ ਅਤੇ ਗੁਰਮਤਿ ਚੇਤਨਾ ਸਮਾਗਮ ਗੁਰਦੁਆਰਾ ਬੱਬਰ ਸ਼ਹੀਦਾਂ ਪਿੰਡ ਬਬੇਲੀ ਵਿਖੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਕਰਵਾਇਆ ਗਿਆ। ਸਵੇਰੇ ਸ੍ਰੀ ਨਿਸ਼ਾਨ ਸਾਹਿਬ ਦੀ ਰਸਮ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਬਬੇਲੀ ਨੇ ਸਰਬੱਤ ਦੇ ਭਲੇ ਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਉਪਰੰਤ ਗੁਰਮਤਿ ਚੇਤਨਾ ਸਮਾਗਮ ਦੀ ਆਰੰਭਤਾ ਹੋਈ। ਜਿਸ ਵਿੱਚ ਬਾਬਾ ਰਵਿੰਦਰ ਸਿੰਘ ਜੋਨੀ ਕਥਾ ਵਾਚਕ ਤੋਂ ਇਲਾਵਾ ਪੰਥ ਪ੍ਰਸਿੱਧ ਢਾਡੀ ਭਾਈ ਫੌਜਾ ਸਿੰਘ ਫਕੀਰ ਦੇ ਜੱਥੇ ਨੇ ਕਥਾ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਬੱਬਰ ਸ਼ਹੀਦਾਂ ਦੇ ਲਸਾਨੀ ਇਤਿਹਾਸ ਨਾਲ ਜੋੜਿਆ। ਹਾਜਰੀਨ ਸੰਗਤ ਨੂੰ ਸੰਬੋਧਨ ਕਰਦਿਆਂ ਕਮੇਟੀ ਪ੍ਰਧਾਨ ਮੇਜਰ ਸਿੰਘ ਨੇ ਕਿਹਾ ਕਿ ਬੱਬਰ ਅਕਾਲੀਆਂ ਦਾ ਦੇਸ਼ ਦੀ ਆਜਾਦੀ ਦੀ ਲੜਾਈ ‘ਚ ਵਢਮੁੱਲਾ ਯੋਗਦਾਨ ਰਿਹਾ ਹੈ। ਬੱਬਰ ਅਕਾਲੀ ਲਹਿਰ ਅਤੇ ਕੌਮ ਦੇ ਹੀਰਿਆਂ ਦੀਆਂ ਸ਼ਹਾਦਤਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਪ੍ਰਬੰਧਕਾਂ ਨੇ ਅਜੋਕੀ ਨੌਜਵਾਨ ਪੀੜ੍ਹੀ ਨੂੰ ਕੌਮ ਦੇ ਮਹਾਨ ਸ਼ਹੀਦਾਂ ਤੋਂ ਸੇਧ ਲੈਣ ਦੀ ਪੁਰਜੋਰ ਅਪੀਲ ਕੀਤੀ। ਪ੍ਰਬੰਧਕਾਂ ਵਲੋਂ ਆਏ ਹੋਏ ਮਹਿਮਾਨਾਂ, ਪਤਵੰਤਿਆਂ ਅਤੇ ਸਹਿਯੋਗੀਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਭੇਂਟ ਕਰਕੇ ਸਨਮਾਨਤ ਕੀਤਾ ਗਿਆ। ਠੰਡੇ ਮਿੱਠੇ ਜਲ ਦੀ ਛਬੀਲ, ਚਾਹ ਪਕੌੜੇ ਅਤੇ ਲੰਗਰ ਦੀ ਸੇਵਾ ਅਤੁੱਟ ਵਰਤਾਈ ਗਈ। 

NO COMMENTS