ਮਾਨਸਾ 29 ਜੁਲਾਈ(ਸਾਰਾ ਯਹਾਂ/ਸੁਰਿੰਦਰ ਲਾਲੀ)
ਵਾਤਾਵਰਣ ਨੂੰ ਬਚਾਉਣ ਲਈ ਸਮਾਜਸੇਵੀ ਸੰਸਥਾਵਾਂ ਵਲੋਂ ਵੱਖ ਵੱਖ ਤਰ੍ਹਾਂ ਦੀ ਮੁਹਿੰਮ ਚਲਾਕੇ ਲੋਕਾਂ ਨੂੰ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਇਸੇ ਲੜੀ ਤਹਿਤ ਭਾਰਤੀ ਜਨਤਾ ਪਾਰਟੀ ਵੱਲੋਂ ਇੱਕ ਪੌਦਾ ਅਪਣੀ ਮਾਂ ਦੇ ਨਾਮ ਮੁਹਿੰਮ ਚਲਾਈ ਗਈ ਹੈ ।ਇਸ ਮੁਹਿੰਮ ਤਹਿਤ ਭਾਰਤੀ ਜਨਤਾ ਪਾਰਟੀ ਸਿਟੀ 2 ਦੀ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਪੂਨਮ ਸ਼ਰਮਾ ਨੇ ਬੇਟੀ ਰੀਤਿਕਾ ਸ਼ਰਮਾਂ ਦੇ ਜਨਮਦਿਨ ਮੌਕੇ ਪੌਦੇ ਲਗਾਏ ਅਤੇ ਉਨ੍ਹਾਂ ਦੀ ਸੰਭਾਲ ਦਾ ਸੰਕਲਪ ਲਿਆ ਉਨ੍ਹਾਂ ਕਿਹਾ ਕਿ ਸਾਨੂੰ ਖੁਸ਼ੀ ਅਤੇ ਗਮੀਂ ਮੌਕੇ ਵਾਤਾਵਰਣ ਨੂੰ ਬਚਾਉਣ ਲਈ ਪੌਦੇ ਲਗਾਉਣੇ ਚਾਹੀਦੇ ਹਨ। ਉਨ੍ਹਾਂ
ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਜੇਕਰ ਰੁੱਖ ਹੋਣਗੇ ਤਾਂ ਹੀ ਸਾਨੂੰ ਸਹੀ ਮਾਤਰਾ ਵਿੱਚ ਆਕਸੀਜਨ ਮਿਲੇਗੀ। ਇਸ ਮਸ਼ੀਨੀ ਯੁੱਗ ਵਿੱਚ ਰੁੱਖਾਂ ਦੀ ਕਟਾਈ ਲਗਾਤਾਰ ਹੋ ਰਹੀ ਹੈ, ਜਿਸ ਨਾਲ ਗਰਮੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਆਕਸੀਜਨ ਦੀ ਕਮੀ ਹੋ ਰਹੀ ਹੈ। ਜਿਵੇਂ ਜਿਵੇਂ ਰੁੱਖਾਂ ਦੀ ਕਟਾਈ ਹੋ ਰਹੀ ਹੈ, ਉਸੇ ਤਰ੍ਹਾਂ ਓਜੋਨ ਪਰਤ ਕਮਜ਼ੋਰ ਹੁੰਦੀ ਜਾ ਰਹੀ ਹੈ ਜਿਹੜੀ ਕਿ ਮਨੁੱਖੀ ਜ਼ਿੰਦਗੀ ਦੀ ਬੜੀ ਘਾਤਕ ਸਿੱਧ ਹੋਵੇਗੀ।