ਜਲੰਧਰ 25 ਜੁਲਾਈ (ਸਾਰਾ ਯਹਾ/ਬਿਓਰੋ ਰਿਪੋਰਟ) : ਮੁਹਾਲੀ ਵਿੱਚ ਇੱਕ ਪੈਟਰੋਲ ਪੰਪ ਮਾਲਕ ਦੀ ਖੁਦਕੁਸ਼ੀ ਤੋਂ ਬਾਅਦ ਪੰਜਾਬ ਦੇ ਸਾਰੇ ਪੈਟਰੋਲ ਪੰਪ ਮਾਲਕਾਂ ਨੇ 29 ਜੁਲਾਈ ਨੂੰ ਸਵੇਰੇ 8:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੈਟਰੋਲ ਪੰਪ ਬੰਦ ਰੱਖਣ ਦਾ ਐਲਾਨ ਕੀਤਾ ਹੈ। ਪੈਟਰੋਲ ਪੰਪ ਮਾਲਕਾਂ ਦਾ ਕਹਿਣਾ ਹੈ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਪੈਟਰੋਲ ਪੰਪ ਮਾਲਕ ਨੇ ਖੁਦਕੁਸ਼ੀ ਕਰ ਲਈ ਹੈ ਅਤੇ ਉਹ ਸਾਰੇ ਇਸ ਦਾ ਵਿਰੋਧ ਕਰਦੇ ਹਨ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਪੰਜਾਬ ਦੇ ਬੁਲਾਰੇ ਮੌਂਟੀ ਸਹਿਗਲ ਨੇ ਕਿਹਾ ਕਿ ਪੰਜਾਬ ਦੇ 32 ਤੋਂ ਵੱਧ ਪੰਪ ਬੰਦ ਹੋ ਜਾਣਗੇ। ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਪੰਪ ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦੇਣਗੇ।