ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਸੰਗੀਤਕ ਇੰਡਸਟਰੀ ਨਾਲ ਜੁੜੇ ਵਿਅਕਤੀਆਂ ਦੇ ਹੱਕਾਂ ਲਈ ਕਰੇਗਾ ਸੰਘਰਸ -ਬਲਵੀਰ ਚੋਟੀਆਂ

0
52

ਸਰਦੂਲਗੜ੍ਹ  26 ਮਈ ( (ਸਾਰਾ ਯਹਾ/ਬਲਜੀਤ ਪਾਲ): ਕਰੋਨਾ ਦੀ ਭਿਆਨਕ ਬਿਮਾਰੀ ਦੇ ਕਾਰਨ ਦੇਸ਼ ਵਿੱਚ ਲੱਗੀ ਤਾਲਾਬੰਦੀ ਅਤੇ ਸੂਬੇ ਵਿੱਚ ਲੱਗੇ ਕਰਫਿਊ ਦੇ ਕਾਰਨ ਜਿੱਥੇ ਹਰ ਛੋਟੇ ਵੱਡੇ ਉਦਯੋਗ ਨੂੰ ਬਹੁਤ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ ਉੱਥੇ ਹੀ ਸੰਗੀਤਕ ਇੰਡਸਟਰੀ ਨਾਲ ਜੁੜੇ ਹੋਏ ਵੱਖ-ਵੱਖ ਕਲਾਕਾਰਾਂ, ਗੀਤਕਾਰ, ਸੰਗੀਤਕਾਰ, ਸਾਜੀਆ, ਅੈਕਰਾਂ ਅਤੇ ਸ਼ਾਊਡ ਵਾਲੇ ਆਦਿ ਤੇ ਵੀ ਕਰੋਨਾ ਦੀ ਬਹੁਤ ਵੱਡੀ ਮਾਰ ਪਈ ਹੈ। ਸੰਗੀਤਕ ਇੰਡਸਟਰੀ ਨਾਲ ਜੁੜੇ ਹੋਏ ਇਹ ਲੋਕ ਕਰੋਨਾ ਕਾਰਨ ਆਰਥਿਕ ਤੰਗੀ ਨਾਲ ਜੂਝ ਰਹੇ ਹਨ। ਜਿਨ੍ਹਾਂ ਦੀ ਬਾਂਹ ਫੜ੍ਹਨ ਲਈ ਪ੍ਰਸਿੱਧ ਲੋਕ ਤੇ ਸ਼ਾਇਰ ਗਾਇਕ ਹਾਕਮ ਬਖਤੜੀਵਾਲਾ ਨੇ ਇੰਟਰਨੈਸਨਲ ਲੋਕ ਗਾਇਕ ਕਲਾ ਮੰਚ ਦੀ ਸਥਾਪਨਾ ਕਰਕੇ ਇਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਆਰਥਿਕ ਮਦਦ ਕਰਨ ਦਾ ਜੋ ਬੀੜਾ ਚੁੱਕਿਆ ਹੈ। ਜੋ ਬਹੁਤ ਹੀ ਕਾਬਲੇ ਤਰੀਫ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਬਠਿੰਡਾ ਦੇ ਪ੍ਰਧਾਨ ਲੋਕ ਗਾਇਕ ਬਲਵੀਰ ਚੋਟੀਆਂ ਨੇ ਹਾਈਵੇ ਅੈਗਰੋ ਪੁਆਇੰਟ ਭੰਮੇ ਕਲਾਂ( ਮਾਨਸਾ) ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਉਹ ਇੰਟਰਨੈਸਨਲ ਲੋਕ ਗਾਇਕ ਕਲਾ ਮੰਚ ਦੇ ਕੌਮੀ ਪ੍ਰਧਾਨ ਹਾਕਮ ਬਖਤੜੀਵਾਲੇ ਦੀ ਸੋਚ ਨੂੰ ਸਲਾਮ ਕਰਦੇ ਹਨ। ਜਿਨ੍ਹਾਂ ਇਸ ਮੁਸੀਬਤ ਦੀ ਘੜੀ ਦੌਰਾਨ ਆਪਣੇ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ਤੇ ਉਨ੍ਹਾਂ  ਨੂੰ ਹੱਲ ਕਰਵਾਉਣ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇੰਟਰਨੈਸਨਲ ਲੋਕ ਗਾਇਕ ਕਲਾ ਮੰਚ ਵੱਲੋਂ ਸੰਗੀਤਕ ਇੰਡਸਟਰੀ ਨਾਲ ਜੁੜੇ ਹੋਏ  ਵੱਖ-ਵੱਖ ਤਰ੍ਹਾਂ ਦੇ ਕੰਮ ਕਰਦੇ ਵਿਅਕਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਸਰਕਾਰ ਨੂੰ ਜਾਣੂ ਕਰਵਾਕੇ ਆ ਰਹੀਆਂ ਮੁਸ਼ਕਲਾਂ ਦੇ ਹੱਲ ਕਰਵਾਉਣ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਆਪਣੇ ਹੱਕ ਲੈਣ ਲਈ ਇਕੱਠੇ ਹੋ ਕੇ ਸਮੂਹਿਕ ਤੌਰ ਤੇ ਸੰਘਰਸ਼ ਵੀ ਕਰਨਗੇ। ਉਨ੍ਹਾਂ ਕਿਹਾ ਕਿ ਕੌਮੀ ਮੀਤ ਪ੍ਰਧਾਨ ਦੇ ਯਤਨਾ ਸਦਕਾ ਪੂਰੇ ਪੰਜਾਬ ਦੇ ਵੱਖ-ਵੱਖ ਜ਼ਿਲੇਆਂ ਵਿੱਚ ਸੰਸਥਾ ਦੀਆਂ ਇਕਾਈਆਂ ਬਣਾਈਆਂ ਜਾ ਰਹੀਆਂ ਹਨ। ਜੋ ਲੋੜ ਪੈਣ ਤੇ ਆਪਣੇ ਭੈਣ ਭਰਾਵਾਂ ਦੀ ਮਦਦ ਲਈ ਸੰਘਰਸ ਕਰਨਗੀਆਂ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹਰ ਉਸ ਸੰਗੀਤਕ ਇੰਡਸਟਰੀ ਨਾਲ ਜੁੜੇ  ਵਿਅਕਤੀ ਦੀ ਮਦਦ ਕਰਨਾ ਹੈ ਜੋ ਕਰੋਨਾ ਕਾਰਨ ਕੰਮ ਬੰਦ ਹੋਣ ਕਰਕੇ ਦੋ ਵਖਤ ਦੀ ਰੋਟੀ ਦਾ ਜੁਗਾੜ ਵੀ ਮੁਸ਼ਕਲ ਨਾਲ ਕਰ ਰਿਹਾ ਹੈ। ਉਨ੍ਹਾਂ ਸੰਗੀਤਕ ਇੰਡਸਟਰੀ ਨਾਲ ਜੁੜੇ ਹੋਏ ਵੱਖ-ਵੱਖ ਤਰ੍ਹਾਂ ਦੇ ਕੰਮ ਕਰਦੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸਮੱਸਿਆ ਆਉਣ ਤੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਸੂਬਾ ਮੈਂਬਰ ਜਸਮੀਨ ਚੋਟੀਆਂ ਵੀ ਉਨ੍ਹਾਂ ਦੇ ਨਾਲ ਸਨ।

LEAVE A REPLY

Please enter your comment!
Please enter your name here