
ਚੰਡੀਗੜ, 16 ਦਸੰਬਰ(ਸਾਰਾ ਯਹਾ / ਮੁੱਖ ਸੰਪਾਦਕ) : ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਇੰਡਸਟਰੀ ਦੇ ਪ੍ਰਫੁੱਲਤ ਹੋਣ ਨਾਲ ਆਰਥਿਕ ਸੁਧਾਰ ਹੋਣ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕੇ ਵੀ ਵਧੇ ਹਨ। ਐਮ.ਪੀ ਤਿਵਾੜੀ ਵੱਲੋਂ ਉਦਯੋਗ ਭਵਨ, ਚੰਡੀਗੜ ਸਥਿਤ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਦਫ਼ਤਰ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚੇ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਮ.ਪੀ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਅੰਦਰ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ, ਇਸ ਨਾਲ ਜਿੱਥੇ ਆਰਥਿਕ ਹਲਾਤਾਂ ਚ ਸੁਧਾਰ ਹੋਇਆ ਹੈ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਵੀ ਮਿਲੇ ਹਨ। ਤਿਵਾੜੀ ਨੇ ਕਿਹਾ ਕਿ ਉਨਾਂ ਵੱਲੋਂ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿੱਚ ਉਦਯੋਗਿਕ ਵਿਕਾਸ ਉੱਪਰ ਜ਼ੋਰ ਦਿੱਤਾ ਜਾ ਰਿਹਾ ਹੈ। ਮੁਹਾਲੀ ਦੇ ਚਨਾਲੋਂ ਫੋਕਲ ਪੁਆਇੰਟ ਵਾਸਤੇ 10 ਕਰੋੜ ਰੁਪਏ ਦੀ ਗਰਾਂਟ ਦਿੱਤੀ ਗਈ ਹੈ, ਜਿਸ ਨਾਲ ਉੱਥੇ ਸੜਕਾਂ ਸਮੇਤ ਹੋਰਨਾਂ ਸੁਵਿਧਾਵਾਂ ਵਿਚ ਸੁਧਾਰ ਕੀਤਾ ਜਾ ਰਿਹਾ ਹੈ।ਉੱਥੇ ਹੀ, ਉਨਾਂ ਨੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਵੱਲੋਂ ਚੇਅਰਮੈਨ ਪਵਨ ਦੀਵਾਨ ਦੀ ਸਰਪ੍ਰਸਤੀ ਹੇਠ ਕਿਤੇ ਜਾ ਰਹੇ ਕੰਮਾਂ ਦੀ ਵੀ ਸ਼ਲਾਘਾ ਕੀਤੀ।ਇਸ ਮੌਕੇ ਚੇਅਰਮੈਨ ਪਵਨ ਦੀਵਾਨ ਨੇ ਐਮ.ਪੀ ਮਨੀਸ਼ ਤਿਵਾੜੀ ਦਾ ਉਨਾਂ ਦਫਤਰ ਆਉਣ ਲਈ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਲਈ ਇੰਡਸਟਰੀ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਰਿਹਾ ਹੈ। ਇਨਵੈਸਟ ਪੰਜਾਬ ਤਹਿਤ ਸੂਬੇ ਅੰਦਰ ਨਿਵੇਸ਼ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨਾਂ ਨੇ ਕਿਹਾ ਕਿ ਸੂਬੇ ਦੀਆਂ ਹੌਜ਼ਰੀ, ਸਾਈਕਲ, ਆਟੋ ਪਾਰਟਸ, ਸਿਲਾਈ ਮਸ਼ੀਨ ਆਦਿ ਇੰਡਸਟਰੀਜ ਨਾਲ ਕਈ ਲੋਕਾਂ ਦਾ ਰੁਜ਼ਗਾਰ ਜੁੜਿਆ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਲਗਾਤਾਰ ਤਰੱਕੀ ਦੀਆਂ ਲੀਹਾਂ ਤੇ ਅੱਗੇ ਵਧ ਰਿਹਾ ਹੈ।ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਜ਼ਿਲਾ ਯੋਜਨਾ ਬੋਰਡ ਨਵਾਂਸ਼ਹਿਰ ਦੇ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ, ਬੀ.ਸੀ ਕਮਿਸ਼ਨ ਪੰਜਾਬ ਦੇ ਮੈਂਬਰ ਹਰਮੀਤ ਕੰਬੋਜ, ਈਸ਼ਵਰ ਸਿੰਘ ਗੋਰਾਇਆ, ਹਿਤਰਾਜ਼ ਭੂੰਬਲਾ, ਦਿਵੇਸ਼ ਸਿੰਗਲਾ, ਪਾਲ ਬਚਨ ਸਿੰਘ ਵੀ ਮੌਜੂਦ ਰਹੇ।————
