ਮਾਨਸਾ 23 ਸਤੰਬਰ :(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਕੌਂਸਲ ਮਾਨਸਾ ਵੱਲੋਂ ਕਾਰਜਸਾਧਕ ਅਫਸਰ ਸ਼੍ਰੀ ਬਿਪਨ ਕੁਮਾਰ ਦੀ ਅਗਵਾਈ ਵਿੱਚ ਇੰਡੀਅਨ ਸਵੱਛਤਾ ਲੀਗ 2.0 ਮੁਹਿੰਮ ਤਹਿਤ ਸਫਾਈ ਸੇਵਕਾਂ ਲਈ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ, ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਅਤੇ ਸਿਹਤ ਜਾਂਚ ਕੈਂਪ ਦੂਜੇ ਦਿਨ ਸੈਟਰਲ ਪਾਰਕ ਮਾਨਸਾ ਵਿਖੇ ਲਗਾਇਆ ਗਿਆ। ਇਸ ਕੈਂਪ ਵਿੱਚ 3ਡੀ ਸੁਸਾਇਟੀ ਦੇ ਵਰਕਰਾਂ ਦਾ ਮੌਕੇ ਉਪਰ ਸੀਨੀਅਰ ਮੈਡੀਕਲ ਅਫਸਰ ਡਾ. ਬਲਜੀਤ ਕੌਰ ਦੀ ਅਗਵਾਈ ਵਿਚ ਡਾਕਟਰ ਆਸ਼ੂ ਸ਼ਰਮਾ (ਮੈਡੀਕਲ ਅਫਸਰ), ਬੇਅੰਤ ਕੌਰ (ਕੌਂਸਲਰ), ਪ੍ਰੇਮ ਯੂਸਫ (ਕੌਂਸਲਰ)ਦਰਸ਼ਨ ਸਿੰਘ ਡਿਪਟੀ ਮਾਸ ਮੀਡੀਆ ਅਫਸਰ ਤੇ ਸਿਵਲ ਹਸਪਤਾਲ ਮਾਨਸਾ ਦੀ ਟੀਮ ਵੱਲੋਂ ਸਿਹਤ ਸੰਬੰਧੀ ਚੈੱਕਅੱਪ ਕੀਤਾ ਗਿਆ ਅਤੇ ਨਾਲ ਹੀ ਉਹਨਾਂ ਨੂੰ ਦਵਾਈਆਂ ਵੀ ਦਿੱਤੀਆਂ ਗਈਆਂ ।
ਇਸ ਦੌਰਾਨ ਹੀ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ, ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਦੇ ਤਹਿਤ ਵਰਕਰਾਂ ਨੂੰ ਇਹ ਸਕੀਮਾਂ ਨਾਲ ਜੋੜਿਆ ਗਿਆ ਅਤੇ ਇਨ੍ਹਾਂ ਦੇ ਲਾਭ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ। ਕੈਂਪ ਦੌਰਾਨ ਤਰਸੇਮ ਸਿੰਘ ਸੈਨੇਟਰੀ ਸੁਪਰਵਾਈਜਰ, ਜਸਵਿੰਦਰ ਸਿੰਘ ਸੀ.ਐੱਫ ਵੱਲੋਂ ਵਰਕਰਾਂ ਨੂੰ ਸਿਹਤ ਸੰਭਾਲ ਸਬੰਧੀ ਦੱਸਿਆ ਗਿਆ। ਇਸ ਮੌਕੇ ਹਰਪਿੰਦਰਜੀਤ ਸਿੰਘ ਸੁਪਰਵਾਈਜਰ, ਮੋਟੀਵੇਟਰ-ਕਿਰਨਜੀਤ ਕੌਰ, ਸੁਖਪਾਲ ਕੌਰ, ਪਰਦੀਪ ਕੌਰ, ਸੇਵਾਦਾਰ ਅਬਧ ਰਾਜ ਅਤੇ ਹਰਭਗਵਾਨ ਮੌਜੂਦ ਸਨ।