ਫਗਵਾੜਾ 21 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ)ਸ਼ਿਵ ਕੋੜਾ) ਫਗਵਾੜਾ ਇਨਵਾਇਰਮੈਂਟ ਐਸੋਸ਼ੀਏਸ਼ਨ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਸਦਕਾ ਸਥਾਨਕ ਗੁਰੂ ਨਾਨਕ ਪੁਰਾ ਸਥਿਤ ਪਾਰਕ ਵਿੱਚ ਆਯੁਰਵੈਦਿਕ ਚੈਕਅੱਪ ਕੈਂਪ ਲਗਾਇਆ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਕੇ.ਕੇ ਸਰਦਾਨਾ ਦੇ ਨਿਰਦੇਸ਼ਾਂ ਅਨੁਸਾਰ ਅਤੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਲਕੀਅਤ ਸਿੰਘ ਰਘਬੋਤਰਾ ਦੀ ਦੇਖਰੇਖ ਹੇਠ ਆਯੋਜਿਤ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਡਾ. ਕੁਸੁਮ ਗੁਪਤਾ ਨੇ ਸ਼ਿਰਕਤ ਕੀਤੀ। ਉਨ੍ਹਾਂ ਕੈਂਪ ਦਾ ਰਸਮੀ ਉਦਘਾਟਨ ਕੀਤਾ। ਇਸ ਦੌਰਾਨ ਡਾ: ਪ੍ਰੀਤੀ ਬਾਲੂ ਏ.ਐਮ.ਓ., ਡਾ: ਰਾਜੀਵ ਕੁਮਾਰ ਅਤੇ ਟਰੇਂਡ ਦਾਈ ਨਰਿੰਦਰ ਕੌਰ ਨੇ 155 ਮਰੀਜ਼ਾਂ ਦਾ ਚੈਕਅੱਪ ਕਰਕੇ ਲੋੜਵੰਦਾਂ ਨੂੰ ਲੋੜ ਅਨੁਸਾਰ ਫਰੀ ਦਵਾਈਆਂ ਦਿੱਤੀਆਂ ਗਈਆਂ। ਇਸ ਦੌਰਾਨ ਹਾਜ਼ਰੀਨ ਨੂੰ ਆਯੁਰਵੈਦਿਕ ਦਵਾਈਆਂ ਦੀ ਮਹੱਤਤਾ ਬਾਰੇ ਵੀ ਦੱਸਿਆ ਗਿਆ।