ਇੰਸਪੈਕਟਰ ਦੀ ਵਰਦੀ ਪਾ ਕੋਰੋਨਾ ਪ੍ਰਤੀ ਅਫਵਾਹਾਂ ਫੈਲਾਉਣ ਵਾਲਾ ਗ੍ਰਿਫਤਾਰ

0
171

ਲੁਧਿਆਣਾ 6 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਪੁਲਿਸ ਦੀ ਵਰਦੀ ਦਾ ਮਜ਼ਾਕ ਬਣਾਉਣ ਤੇ ਕੋਰੋਨਾ ਵਾਇਰਸ ਸਬੰਧੀ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦਰਅਸਲ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਸੀ ਜਿਸ ‘ਚ ਇੱਕ ਵਿਅਕਤੀ ਪੰਜਾਬ ਪੁਲਿਸ ਦੇ ਇੰਸਪੈਕਟਰ ਰੈਂਕ ਦੀ ਵਰਦੀ ਪਹਿਨ ਕੇ ਲੋਕਾਂ ਨੂੰ ਕਹਿ ਰਿਹਾ ਸੀ ਕਿ ਵਿਸਕੀ ਪੀਣ ਨਾਲ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ।

ਲੁਧਿਆਣਾ ਪੁਲਿਸ ਵੱਲੋਂ ਤੁਰੰਤ ਹਰਕਤ ‘ਚ ਆਉਂਦਿਆਂ ਉਸ ਵਿਅਕਤੀ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ। ਇਸ ਖਿਲਾਫ ਆਈਪੀਸੀ ਦੀਆਂ ਧਾਰਾਵਾਂ 188, 269, 171 ਤਹਿਤ ਐਫਆਈਆਰ ਦਰਜ ਕੀਤੀ ਗਈ। ਵਿਅਕਤੀ ਦੀ ਪਛਾਣ ਲੁਧਿਆਣਾ ਦੇ ਰਹਿਣ ਵਾਲੇ ਕੁਲਵੰਤ ਸਿੰਘ ਢਿੱਲੋਂ ਵਜੋਂ ਹੋਈ ਹੈ।

ਇਸ ਵਿਅਕਤੀ ਨੂੰ ਅਫਵਾਹਾਂ ਫੈਲਾਉਣ ਤੇ ਪੰਜਾਬ ਪੁਲਿਸ ਦੀ ਵਰਦੀ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਗਿਫਤਾਰ ਕੀਤਾ ਗਿਆ ਹੈ। ਪੁੱਛਗਿਛ ਦੌਰਾਨ ਪਤਾ ਲੱਗਾ ਕਿ ਇਹ ਵਿਅਕਤੀ ਰੰਗਮੰਚ ਨਗਰੀ ਕਲਚਰਲ ਗਰੁੱਪ ਨਾਲ ਜੁੜਿਆ ਹੋਇਆ ਹੈ। ਕਈ ਡਰਾਮਿਆਂ ਦੇ ਨਾਲ-ਨਾਲ ਤਿੰਨ ਪੰਜਾਬੀ ਫਿਲਮਾਂ ‘ਚ ਛੋਟੇ ਮੋਟੇ ਕਿਰਦਾਰ ਨਿਭਾਅ ਚੁੱਕਾ ਹੈ। ਮੁਲਜ਼ਮ ਨੇ ਆਪਣੀ ਇਸ ਹਰਕਤ ਲਈ ਲਿਖਤੀ ਮਾਫੀ ਮੰਗੀ ਹੈ ਤੇ ਅੱਗੇ ਤੋਂ ਅਜਿਹਾ ਨਾ ਕਰਨ ਤੋਂ ਤੌਬਾ ਕੀਤੀ ਹੈ।

LEAVE A REPLY

Please enter your comment!
Please enter your name here