27 ਸਤੰਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਹੋਵੇਗੀ ਸ਼ੁਰੂ : ਡਿਪਟੀ ਕਮਿਸ਼ਨਰ ਮਾਨਸਾ

0
24

ਮਾਨਸਾ, 26 ਸਤੰਬਰ (ਸਾਰਾ ਯਹਾ / ਮੁੱਖ ਸੰਪਾਦਕ) : ਸਾਉਣੀ ਸੀਜ਼ਨ ਸਮੇਂ ਝੋਨੇ ਦੀ ਸੁਚੱਜੀ ਖਰੀਦ ਸੁਨਿਸ਼ਚਿਤ ਕਰਨ ਲਈ ਪੰਜਾਬ ਰਾਜ ਖੇਤੀਬਾੜੀ ਮੰਡੀਕਰਣ ਬੋਰਡ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹਾ ਮਾਨਸਾ ‘ਚ ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਅਧਿਕਾਰੀਆਂ ਨਾਲ ਖਰੀਦ ਪ੍ਰਬੰਧਾਂ ਦਾ ਅਗੇਤਾ ਜਾਇਜ਼ਾ ਲੈਂਦੇ ਹੋਏ ਦਿੱਤੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖਰੀਦ ਕੇਂਦਰਾਂ ‘ਤੇ ਝੋਨੇ ਦੀ ਖਰੀਦ ਨੂੰ ਸੰਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਸੈਕਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖਰੀਦ ਕੇਂਦਰ ਵਿੱਚ ਕੋਈ ਵੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਸੰਬੰਧਤ ਸੈਕਟਰ ਅਫ਼ਸਰ ਇਸ ਸੰਬੰਧੀ ਸੰਬੰਧਤ ਉਪ ਮੰਡਲ ਮੈਜਿਸਟ੍ਰੇਟ ਨਾਲ ਤਾਲਮੇਲ ਕਰਕੇ ਹੱਲ ਕਰਨਾ ਯਕੀਨੀ ਬਣਾਏਗਾ।
ਡਿਪਟੀ ਕਮਿਸ਼ਨਰ ਨੇ ਮੰਡੀਆਂ ਦੀ ਸਾਫ਼ ਸਫ਼ਾਈ, ਬਿਜਲੀ, ਪਾਣੀ, ਬੈਠਣ ਵਿਵਸਥਾ ਆਦਿ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਸਮੁੱਚੀ ਦੇਖ-ਰੇਖ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਮੰਡੀਆਂ ਵਿੱਚ ਕੋਵਿਡ ਸਬੰਧੀ ਸਿਹਤ ਸਲਾਹਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਸਾਗਰ ਸੇਤੀਆ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਰਾਜਪਾਲ ਸਿੰਘ, ਐਸ.ਡੀ.ਐਮ. ਮਾਨਸਾ ਸ਼ਿਖਾ ਭਗਤ, ਸਹਾਇਕ ਕਮਿਸ਼ਨਰ ਸ਼੍ਰੀਮਤੀ ਸਰਬਜੀਤ ਕੌਰ, ਜ਼ਿਲ੍ਹਾ ਫੂਡ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਮਧੂ ਅਤੇ ਮੰਡੀ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here