*ਇੱਕ ਵਾਰ ਫਿਰ ਚੰਡੀਗੜ੍ਹ ਪੁਲਿਸ ਸਵਾਲਾਂ ਦੇ ਘੇਰੇ ‘ਚ, ਸਿੱਧੂ ਦੇ ਸਮਾਗਮ ‘ਚ ਕੋਰੋਨਾ ਨਿਯਮਾਂ ਦੀ ਉੱਡੀਆਂ ਧੱਜੀਆਂ, ਫਿਰ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਿਉਂ!*

0
7

ਚੰਡੀਗੜ੍ਹ  24,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ): ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੀ ਤਾਜਪੋਸ਼ੀ ਦੌਰਾਨ ਚੰਡੀਗੜ੍ਹ ਦੇ ਸੈਕਟਰ 15 ਵਿਖੇ ਕਾਂਗਰਸ ਭਵਨ ਦੇ ਬਾਹਰ ਵੱਡੀ ਭੀੜ ਇਕੱਠੀ ਹੋਈ। ਚੰਡੀਗੜ੍ਹ ਪੁਲਿਸ ਨੇ ਪਹਿਲਾਂ ਤਾਂ ਇਸ ਪ੍ਰਬੰਧ ਨੂੰ ਨਜ਼ਰ ਅੰਦਾਜ਼ ਕੀਤਾ, ਪਰ ਜਦੋਂ ਵਿਰੋਧੀ ਧਿਰ ਵਲੋਂ ਮਾਮਲਾ ਚੁੱਕਿਆ ਗਿਆ ਤਾਂ ਜਾਣੇਪ-ਪਛਾਣੇ ਚਿਹਰੇ ਹੋਣ ਮਗਰੋਂ ਵੀ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।

ਸੈਕਟਰ -11 ਥਾਣੇ ਦੀ ਪੁਲਿਸ ਨੇ 51ਬੀ ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 114, 188 ਸਮੇਤ ਕੇਸ ਦਰਜ ਕੀਤਾ ਹੈ। ਜਦੋਂ ਕਿ 15 ਜੂਨ ਨੂੰ ਸੁਖਬੀਰ ਸਿੰਘ ਬਾਦਲ ਸਣੇ ਅਕਾਲੀ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਖ਼ਿਲਾਫ਼ ਕਾਂਗਰਸ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ। ਸੈਕਟਰ -3 ਥਾਣੇ ਵਿੱਚ 26 ਜੂਨ ਨੂੰ ਰੋਸ ਪ੍ਰਦਰਸ਼ਨ ਕਰਨ ਲਈ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਇਸ ਮਾਮਲੇ ਵਿੱਚ ਸੈਕਟਰ -17 ਥਾਣੇ ਦੀ ਪੁਲਿਸ ਨੇ ਬਲਵੀਰ ਰਾਜੇਵਾਲ, ਸਤਨਾਮ ਬੈਹਰੂ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਦੇ ਨਾਲ ਹੀ 3 ਜੁਲਾਈ ਨੂੰ ਮੁਹਾਲੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਹੋਰਨਾਂ ਖਿਲਾਫ ਪੰਜਾਬ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਦਾ ਕੇਸ ਦਰਜ ਕੀਤਾ ਸੀ। ਹੁਣ ਸਵਾਲ ਹੈ ਕਿ ਆਖਰ ਨਵਜੋਤ ਸਿੱਧੂ ਖਿਲਾਫ ਕੇਸ ਕਿਉਂ ਦਰਜ ਨਹੀਂ ਕੀਤਾ ਗਿਆ?

ਜਦੋਂਕਿ ਕੇਂਦਰੀ ਡੀਐਸਪੀ ਚਰਨਜੀਤ ਸਿੰਘ ਦਾ ਕਹਿਣਾ ਹੈ ਕਿ ਵਰਕਰਾਂ ਦੇ ਆਉਣ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ, ਪਰ ਇੰਨੀ ਵੱਡੀ ਗਿਣਤੀ ਵਿੱਚ ਲੋਕ ਆਉਣਗੇ, ਇਹ ਨਹੀਂ ਦੱਸਿਆ ਗਿਆ। ਡੀਐਸਪੀ ਨਾਮਜ਼ਦ ਐਫਆਈਆਰ ਦਰਜ ਕਰਨ ਦੇ ਮਾਮਲੇ ਵਿੱਚ ਚੁੱਪੀ ਧਾਰਦੇ ਦਿਖਾਈ ਦਿੱਤੇ।

NO COMMENTS