
ਮਾਨਸਾ, 27 ਅਗਸਤ(ਸਾਰਾ ਯਹਾਂ/ਮੁੱਖ ਸੰਪਾਦਕ)ਪਿਛਲੇ ਦਿਨੀਂ ਜ਼ਿਲ੍ਹਾ ਮਾਨਸਾ ਵਿੱਚ ਨਵੇਂ ਆਏ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਆਈ ਏ ਐੱਸ ਦਾ ਅੱਜ ਇੱਥੇ ਵਿਸ਼ੇਸ਼ ਤੌਰ ਤੇ ਈਟੀਟੀ ਅਧਿਆਪਕ ਯੂਨੀਅਨ ਮਾਨਸਾ ਨੇ ਸਵਾਗਤ ਕੀਤਾ। ਵਫ਼ਦ ਦੌਰਾਨ ਜੰਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਕੁਮਾਰ ਬੁਢਲਾਡਾ, ਜ਼ਿਲ੍ਹਾ ਪ੍ਰਧਾਨ ਖੁਸ਼ਵਿੰਦਰ ਸਿੰਘ ਬਰਾੜ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਿਨੇਸ਼ ਰਿਸ਼ੀ, ਮੀਤ ਪ੍ਰਧਾਨ ਇੰਦਰਜੀਤ ਸਿੰਘ ਅਤੇ ਅਧਿਆਪਕ ਆਗੂ ਸਮਰਜੀਤ ਸਿੰਘ ਬੱਬੀ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪ੍ਰਸ਼ਾਸ਼ਨ ਨੂੰ ਸਿੱਖਿਆ, ਖੇਡਾਂ, ਸਮਾਜਿਕ ਕੰਮਾਂ ਅਤੇ ਹੋਰ ਵੱਖ-ਵੱਖ ਗਤੀਵਿਧੀਆਂ ਵਿੱਚ ਆਪਣਾ ਪੂਰਾ ਸਹਿਯੋਗ ਕਰਨਗੇ। ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਬੁਢਲਾਡਾ ਨੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਕਤ ਡਿਪਟੀ ਕਮਿਸ਼ਨਰ ਮੋਗੇ ਜ਼ਿਲ੍ਹੇ ਵਿੱਚੋਂ ਆਏ ਹਨ, ਜੋ ਕਿ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਸਾਡੇ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਦੇ ਜ਼ਿਲ੍ਹੇ ਵਿੱਚ ਤਾਇਨਾਤ ਸਨ, ਉਨ੍ਹਾਂ ਦੱਸਿਆ ਕਿ ਇਹ ਬਹੁਤ ਹੀ ਮਿਲਣਸਾਰ ਅਫ਼ਸਰ ਹਨ। ਮਾਨਸਾ ਜ਼ਿਲ੍ਹੇ ਨੂੰ ਇਨ੍ਹਾਂ ਤੋਂ ਵੱਡੀਆਂ ਆਸਾਂ ਹਨ।
