*ਈਡੀ ਦੀ ਕਾਰਵਾਈ ਸਿਆਸੀ ਬਦਲਾਖੋਰੀ ਦੀ ਨੀਤੀ- ਸੀਐੱਮ*

0
10

 19,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਈਡੀ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਸੀਐੱਮ ਚੰਨੀ ਨੇ ਸਿਆਸੀ ਬਦਲਾਖੋਰੀ ਦੀ ਨੀਤੀ ਦੱਸਿਆ। ਉਹਨਾਂ ਕਿਹਾ ਕਿ ਵਿਰੋਧੀ ਕੋਝੀਆਂ ਸਾਜ਼ਿਸ਼ਾਂ ਖੇਡ ਰਹੇ ਹਨ। ਉਹਨਾਂ ਕਿਹਾ ਕਿ ਪੀਐੱਮ ਮੋਦੀ ਦੀ ਫੇਰੀ ਦੌਰਾਨ ਉਹਨਾਂ ਵੱਲੋਂ ਲੋਕਾਂ ਦਾ ਸਾਥ ਦਿੱਤਾ ਗਿਆ ਸੀ ਇਸ ਲਈ ਹੁਣ ਲੋਕਾਂ ਨੂੰ ਵੀ ਉਹਨਾਂ ਨਾਲ ਖੜ੍ਹਨ ਦੀ ਲੋੜ ਹੈ। ਸੀਐੱਮ ਚੰਨੀ ਦੀ ਕਹਿਣਾ ਹੈ ਕਿ ਚੋਣਾਂ ਨੇੜੇ ਇਹ ਸਾਜ਼ਿਸ਼ ਰਚੀ ਜਾ ਰਹੀ ਹੈ। ਕਾਂਗਰਸ ਨੂੰ ਥੱਲੇ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਾਂਗਰਸ ਦੀ ਸਰਕਾਰ ਆਉਣ ‘ਤੇ ਇਸ ਦੀ ਵੀ ਜਾਂਚ ਕੀਤੀ ਜਾਵੇਗੀ।

NO COMMENTS