
ਚੰਡੀਗੜ੍ਹ, 28 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ) : ਪੰਜਾਬ ਸਰਕਾਰ ਨੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਪੇਪਰ 29 ਨਵੰਬਰ 2020 ਨੂੰ ਲੈਣ ਦਾ ਫੈਸਲਾ ਕੀਤਾ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਵਿਭਾਗ ਵੱਲੋਂ 6 ਮਾਰਚ 2020 ਨੂੰ ਇਸ਼ਤਿਹਾਰ ਦਿੱਤਾ ਗਿਆ ਸੀ। ਇਨ੍ਹਾਂ ਅਸਾਮੀਆਂ ਲਈ ਲਿਖਤੀ ਪੇਪਰ 29 ਨਵੰਬਰ ਨੂੰ ਸਵੇਰੇ 10 ਵਜੇ ਤੋਂ 11.40 ਵਜੇ ਤੱਕ ਲਿਆ ਜਾਵੇਗਾ। ਇਸ ਤਰ੍ਹਾਂ ਇਹ ਪੇਪਰ ਕੁੱਲ 100 ਮਿੰਟ ਦਾ ਹੋਵੇਗਾ। ਇਸ ਭਰਤੀ ਨਾਲ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਪੂਰੀ ਹੋ ਜਾਵੇਗੀ।
——-
