ਉਦਯੋਗ ਵਿਭਾਗ ਵੱਲੋਂ ਬੁਆਇਲਰ ਮਾਲਕਾਂ ਨੂੰ ਆਪਣੇ ਉਦਯੋਗ ਮੁੜ ਚਲਾਉਣ ਸਮੇਂ ਸਾਵਧਾਨ ਰਹਿਣ ਅਤੇ ਸਾਰੇ ਸੁਰੱਖਿਆ ਪ੍ਰੋਟੋਕੋਲਾਂ ਦੀ ਪਾਲਣਾ ਕਰਨ ਦੀ ਹਦਾਇਤ

0
13

ਚੰਡੀਗੜ੍ਹ, 11 ਮਈ (ਸਾਰਾ ਯਹਾ/ਬਲਜੀਤ ਸ਼ਰਮਾ) : ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ, ਸ੍ਰੀ ਸਿਬਿਨ ਸੀ. ਨੇ ਬੁਆਇਲਰਜ਼ ਦੀ ਵਰਤੋਂ ਕਰ ਰਹੇ ਸਾਰੇ ਉਦਯੋਗ ਮਾਲਕਾਂ ਨੂੰ ਆਪਣੇ ਉਦਯੋਗਾਂ ਨੂੰ ਮੁੜ ਚਲਾਉਣ ਸਮੇਂ ਵਾਧੂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।

ਅੱਜ ਇਥੇ ਜਾਰੀ ਇਕ ਬਿਆਨ ਵਿੱਚ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਲਾਕਡਾਊਨ ਹਟਾਉਣ ਤੋਂ ਬਾਅਦ ਅਤੇ ਉਦਯੋਗਿਕ ਗਤੀਵਿਧੀਆਂ ਮੁੜ ਸ਼ੁਰੂ ਕਰਨ ਸਮੇਂ ਬੁਆਇਲਰ ਮਾਲਕਾਂ ਨੂੰ ਵਧੇਰੇ ਚੌਕਸ ਰਹਿਣ ਅਤੇ ਸਾਰੇ ਸੁਰੱਖਿਆ ਪ੍ਰੋਟੋਕਾਲਾਂ ਦੀ ਪਾਲਣਾ ਕਰਨ ਦੇ ਨਾਲ ਨਾਲ ਇੰਡੀਅਨ ਬੁਆਇਲਰ ਰੈਗੂਲੇਸ਼ਨਜ਼ 1950 ਵਿੱਚ ਦੱਸੀ ਢੁੱਕਵੀਂ ਪ੍ਰਕਿਰਿਆ ਅਪਣਾਉਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਹਾਦਸੇ ਤੋਂ ਬਚਿਆ ਜਾ ਸਕੇ।

ਇਹ ਸਲਾਹ ਵੀ ਦਿੱਤੀ ਗਈ ਹੈ ਕਿ ਇਸ ਪੜਾਅ ਦੌਰਾਨ ਬੁਆਇਲਰਜ਼, ਪਾਈਪਲਾਈਨ ਅਤੇ ਵਾਲਵਸ ਨੂੰ  ਸ਼ੁਰੂ ਵਿੱਚ ਟੈਸਟ ਕੀਤਾ ਜਾਣਾ ਚਾਹੀਦਾ ਹੈ ਅਤੇ ਟੈਸਟ ਰਨ ਪੀਰੀਅਡ ਵਜੋਂ ਚਲਾਇਆ ਜਾਣਾ ਚਾਹੀਦਾ ਹੈ ਅਤੇ ਬੁਆਇਲਰਜ਼ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਜੋਖਮ ਨੂੰ ਘੱਟ ਕੀਤਾ ਜਾ ਸਕੇ।

ਇਨ੍ਹਾਂ ਗਤੀਵਿਧੀਆਂ ਤੋਂ ਬਾਅਦ  ਬੁਆਇਲਰਜ਼ ਨੂੰ ਨਿਰਧਾਰਿਤ ਨਿਯਮਾਂ ਤਹਿਤ  ਇੰਜੀਨੀਅਰਾਂ ਜਾਂ ਬੁਆਇਲਰ ਅਟੈਂਡੈਂਟਾਂ ਦੀ ਨਿਗਰਾਨੀ ਹੇਠ ਚਲਾਇਆ ਜਾਣਾ ਚਾਹੀਦਾ ਹੈ।

LEAVE A REPLY

Please enter your comment!
Please enter your name here