*ਉੱਤਰੀ ਭਾਰਤ ਵਿੱਚ ਵਧੇਗੀ ਹੋਰ ਠੰਡ! ਸੀਤ ਲਹਿਰ ਦਾ ਅਲਰਟ*

0
85

 (ਸਾਰਾ ਯਹਾਂ/ਬਿਊਰੋ ਨਿਊਜ਼ ): : ਉੱਤਰੀ ਭਾਰਤ ਵਿੱਚ ਸੀਤ ਲਹਿਰ ਜਾਰੀ ਹੈ। ਧੁੰਦ ਕਾਰਨ ਤਾਪਮਾਨ ਤੇਜ਼ੀ ਨਾਲ ਡਿੱਗ ਰਿਹਾ ਹੈ। ਐਤਵਾਰ ਨੂੰ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਸੂਰਜ ਵੀ ਬਹੁਤ ਘੱਟ ਦਿਖਾਈ ਦਿੱਤਾ, ਜਿਸ ਕਾਰਨ ਲੋਕਾਂ ਨੇ ਦਿਨ ਵੇਲੇ ਵੀ ਠੰਡ ਮਹਿਸੂਸ ਕੀਤੀ। ਇਸ ਦੌਰਾਨ, ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ 5.8 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ, ਜੋ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਰਿਕਾਰਡ ਕੀਤੀ ਗਈ ਹੈ। ਇਸ ਦੇ ਨਾਲ ਹੀ ਸਵੇਰੇ ਹਰਿਆਣਾ, ਪੰਜਾਬ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਾਂ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੀ। ਆਓ ਹੁਣ ਤੁਹਾਨੂੰ ਸੋਮਵਾਰ ਯਾਨੀ 26 ਦਸੰਬਰ ਦੇ ਮੌਸਮ ਬਾਰੇ ਜਾਣਕਾਰੀ ਦਿੰਦੇ ਹਾਂ।

ਆਈਐਮਡੀ ਦੇ ਅਨੁਸਾਰ, ਸੋਮਵਾਰ ਨੂੰ ਪੱਛਮੀ ਹਿਮਾਲੀਅਨ ਖੇਤਰ ਵਿੱਚ ਹਲਕੀ ਬਾਰਿਸ਼/ਬਰਫ਼ਬਾਰੀ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਨਾਲ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਉੱਤਰੀ ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਹੈ

ਉੱਤਰੀ ਭਾਰਤ ਦੇ ਰਾਜਾਂ ਵਿੱਚ ਤਾਪਮਾਨ

ਪੰਜਾਬ ‘ਚ ਸੋਮਵਾਰ ਨੂੰ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਜਾਵੇਗਾ। ਇਸ ਦੇ ਨਾਲ ਹੀ ਰਾਜ ਵਿੱਚ ਦਿਨ ਵੇਲੇ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਰਹੇਗਾ। ਪੰਜਾਬ ਦੀ ਸਰਹੱਦ ਨਾਲ ਲੱਗਦੇ ਹਰਿਆਣਾ ਵਿੱਚ ਘੱਟੋ-ਘੱਟ ਤਾਪਮਾਨ 4 ਤੋਂ 5 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਰਹੇਗਾ। ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਹਿਮਾਚਲ ‘ਚ ਸੋਮਵਾਰ ਨੂੰ ਘੱਟੋ-ਘੱਟ ਤਾਪਮਾਨ -5 ਡਿਗਰੀ ਸੈਲਸੀਅਸ ਰਹੇਗਾ ਅਤੇ ਬਰਫਬਾਰੀ ਹੋਵੇਗੀ। ਅਤੇ ਵੱਧ ਤੋਂ ਵੱਧ ਤਾਪਮਾਨ 0 ਡਿਗਰੀ ਸੈਲਸੀਅਸ ਰਹੇਗਾ

NO COMMENTS