
ਬਠਿੰਡਾ 21 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ): ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਸ੍ਰ. ਅਜਮੇਰ ਸਿੰਘ ਬੁੱਟਰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸਿੱਖਿਆ ਮਹਿੰਦਰ ਪਾਲ ਸਿੰਘ, ਸੈਕਸ਼ਨ ਅਫ਼ਸਰ ਗੁਰਸੇਵਕ ਸਿੰਘ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ, ਪ੍ਰਿੰਸੀਪਲ ਗੁਰਮੇਲ ਸਿੰਘ,ਪ੍ਰਿੰਸੀਪਲ ਜੰਟ ਸਿੰਘ,ਪ੍ਰਿੰਸੀਪਲ ਮੰਜੂ ਬਾਲਾ ਪ੍ਰਿੰਸੀਪਲ ਪ੍ਰਦੀਪ ਕੁਮਾਰ ,ਪ੍ਰਿੰਸੀਪਲ ਆਸੂ ਸਿੰਘ,ਪ੍ਰਿੰਸੀਪਲ ਵਰਿੰਦਰ ਪਾਲਸਿੰਘ,ਪ੍ਰਿੰਸੀਪਲ ਨਵਤੇਜ ਕੌਰ, ਪ੍ਰਿੰਸੀਪਲ ਜਸਵੀਰ ਕੌਰ, ਪ੍ਰਿੰਸੀਪਲ ਅਮਨਪ੍ਰੀਤ ਸਿੰਘ,ਪ੍ਰਿੰਸੀਪਲ ਗੀਤਾ ਅਰੋੜਾ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਲੈਕਚਰਾਰ ਸੁਖਪਾਲ ਸਿੰਘ,ਲੈਕਚਰਾਰ ਗੁਰਚਰਨ ਸਿੰਘ ਗਿੱਲ , ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਹਰਮੰਦਰ ਸਿੰਘ, ਲੈਕਚਰਾਰ ਨਾਜਰ ਸਿੰਘ, ਲੈਕਚਰਾਰ ਅਮਰਦੀਪ ਸਿੰਘ ਗਿੱਲ,ਰਮਨਦੀਪ ਸਿੰਘ ਗੁਰਲਾਲ ਸਿੰਘ, ਗੁਲਸਨ ਕੁਮਾਰ, ਗੁਰਮੀਤ ਸਿੰਘ ਰਾਮਗੜ੍ਹ ਭੂੰਦੜ, ਰਾਜਿੰਦਰ ਸਿੰਘ ਢਿੱਲੋਂ, ਭੁਪਿੰਦਰ ਸਿੰਘ ਤੱਗੜ, ਹਰਬਿੰਦਰ ਸਿੰਘ ਨੀਟਾ ,ਗੁਰਮੀਤ ਸਿੰਘ ਮਾਨ,ਇਸ਼ਟ ਪਾਲ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
