*ਏਕਮਨੂਰ ਸਿੰਘ ਨੇ 650 ਵਿਚੋਂ 650 ਅੰਕ ਪ੍ਰਾਪਤ ਕਰਕੇ ਕੀਤਾ ਪਹਿਲਾ ਸਥਾਨ ਹਾਸਲ*

0
182

ਬੁਢਲਾਡਾ 22 ਮਈ (ਸਾਰਾ ਯਹਾਂ/ਅਮਨ ਮਹਿਤਾ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਵਿੱਚੋਂ ਲੋਕਡਾਉਣ ਦੌਰਾਨ ਆਪਣੀ ਪੜ੍ਹਾਈ ਜਾਰੀ ਰੱਖਦਿਆਂ ਵਿਦਿਆਰਥੀਆਂ ਵੱਲੋਂ 100 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆ ਹਨ। ਜਿਸ ਤਹਿਤ ਸਥਾਨਕ ਮਨੂੰ ਵਾਟਿਕਾ ਸਕੂਲ ਵਿੱਚ ਪੜਦੇ ਦਸਵੀਂ ਕਲਾਸ ਦੇ ਵਿਦਿਆਰਥੀ ਏਕਮਨੂਰ ਸਿੰਘ ਪੁੱਤਰ ਗੁਰਮੀਤ ਸਿੰਘ ਮੀਤੀ ਨੇ 650 ਸੌ ਵਿੱਚੋਂ 650 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਭਾਰਤ ਭੁਸ਼ਨ ਸਰਾਫ ਅਤੇ ਪ੍ਰਿਸੀਪਲ ਸਤੀਸ਼ ਕੁਮਾਰ ਨੇ ਦਸਿਆ ਕਿ ਸਕੂਲ ਦੇ ਬਹੁਗਿਣਤੀ ਵਿਦਿਆਰਥੀ ਨੇ 100 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਸਿੱਖਿਆ ਦੇ ਨਾਲ ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਵਧ ਚਡ਼੍ਹ ਕੇ ਹਿੱਸਾ ਲੈਦੇ ਹਨ ਅਤੇ ਵਧੀਆ ਪੁਜੀਸ਼ਨਾਂ ਹਾਸਲ ਕਰਦੇ ਹਨ। ਉਨ੍ਹਾਂ ਕਿਹਾ ਕਿ ਲੋਕ ਡਾਹੁਣ ਅਤੇ ਕਰਫਿਊ ਦੌਰਾਨ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਸਕੂਲ ਦੇ ਵਿਦਿਆਰਥੀ ਏਕਮਨੂਰ ਸਿੰਘ ਅਤੇ ਬਾਕੀ ਵਿਦਿਆਰਥੀਆਂ ਨੂੰ ਵਧੀਆ ਅੰਕ ਪ੍ਰਾਪਤ ਕਰਨ ਤੇ ਵਧਾਈ ਦਿੱਤੀ ਗਈ।  

NO COMMENTS