ਮਾਨਸਾ 18 ਜੁਲਾਈ(ਸਾਰਾ ਯਹਾਂ/ਵਿਨਾਇਕ ਸ਼ਰਮਾ) ਡੀਏਵੀ ਸਕੂਲ ਵਿੱਚ ਵਰਡ ਹਿਊਮਨ ਰਾਈਟ ਫਾਊਂਡੇਸ਼ਨ ਦੇ ਮੈਂਬਰਾਂ ਵੱਲੋਂ ਬੂਟੇ ਵੰਡਣ ਦੀ ਰਸਮ ਅਦਾ ਕੀਤੀ ਗਈ। *ਮਾਂ ਦੇ ਨਾਂ ‘ਤੇ ਇਕ ਬੂਟਾ* ਮਿਸ਼ਨ ਤਹਿਤ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ ਅਤੇ ਪੌਦਿਆਂ ਨੂੰ ਦੇ ਕੇ ਉਨ੍ਹਾਂ ਨੂੰ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਫਾਊਂਡਰ ਚੇਅਰਮੈਨ ਸੂਰਜ ਕੁਮਾਰ ਛਾਬੜਾ, ਜ਼ਿਲ੍ਹਾ ਪ੍ਰਧਾਨ ਰਜਿੰਦਰਾ ਗਰਗ, ਜ਼ਿਲ੍ਹਾ ਉਪ ਪ੍ਰਧਾਨ ਕ੍ਰਿਸ਼ਨ ਕੁਮਾਰ, ਪ੍ਰਧਾਨ ਮਾਨਸਾ ਰੋਹਿਤ ਭੰਮਾ ਐਡਵੋਕੇਟ, ਸਕੱਤਰ ਅੰਮ੍ਰਿਤਪਾਲ ਗੋਇਲ ਸਮੇਤ ਸਮੂਹ ਪਤਵੰਤੇ ਹਾਜ਼ਰ ਸਨ ਅਤੇ ਬੱਚਿਆਂ ਨੂੰ ਵਾਤਾਵਰਨ ਸੰਭਾਲ ਦੀਆਂ ਆਦਤਾਂ ਨੂੰ ਆਪਣੇ ਜੀਵਨ ਸ਼ੈਲੀ ਬਣਾਉਣ ਲਈ ਪ੍ਰੇਰਿਤ ਕੀਤਾ।ਪ੍ਰਿੰਸੀਪਲ ਵਿਨੋਦ ਰਾਣਾ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।