11 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼): ਇੱਕ ਪਾਸੇ ਪੁਲਿਸ ਪ੍ਰਸ਼ਾਸਨ ਨਸ਼ਾ ਵਿਰੋਧੀ ਮੁਹਿੰਮ ਅਤੇ ਨਸ਼ਾ ਛੁਡਾਊ ਮੁਹਿੰਮ ਤਹਿਤ ਨਿੱਤ ਦਿਨ ਨਸ਼ੇ ਫੜਨ ਦੇ ਦਾਅਵੇ ਕਰਦਾ ਹੈ, ਉੱਥੇ ਹੀ ਪੁਲਿਸ ਮੁਲਾਜ਼ਮ ਆਪ ਹੀ ਇਹਨਾਂ ਨਸ਼ਿਆ ‘ਚ ਲਿਪਤ ਨਜ਼ਰ ਆ ਰਹੀ ਹੈ।
ਬਰਨਾਲਾ : ਪੰਜਾਬ ਪੁਲਿਸ ਦੀ ਵਰਦੀ ਤੇ ਇੱਕ ਵਾਰ ਫੇਰ ਦਾਗ ਲੱਗਦਾ ਦਿਖਾਈ ਦੇ ਰਿਹਾ ਹੈ। ਨਸ਼ੇ ‘ਚ ਧੁੱਤ ਬਰਨਾਲਾ ਦੇ ਏ.ਐੱਸ.ਆਈ ਰੈਂਕ ਦੇ ਪੁਲਸ ਅਧਿਕਾਰੀ ਨੇ ਆਪਣੀ ਕਾਰ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ‘ਚ ਦੋਵੇਂ ਵਿਅਕਤੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਮੌਕੇ ‘ਤੇ ਪਹੁੰਚੀ ਪੁਲਿਸ ਨੇ ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਨੂੰ ਖਿੱਚ ਕੇ ਆਪਣੀ ਕਾਰ ‘ਚ ਬਿਠਾਇਆ ਜਿਸ ਦਾ ਵੀਡੀਓ ਵਾਇਰਲ ਹੋ ਗਿਆ ਹੈ।
ਘਟਨਾ ਨੂੰ ਲੈ ਕੇ ਲੋਕਾਂ ਨੇ ਮੌਕੇ ‘ਤੇ ਪਹੁੰਚੀ ਪੁਲਸ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪੁਲਸ ਮੁਲਾਜ਼ਮਾਂ ‘ਤੇ ਗੁੱਸਾ ਜ਼ਾਹਰ ਕੀਤਾ ਉਹਨਾਂ ਵੱਲੋਂ ਸ਼ਰਾਬੀ ਪੁਲਸ ਮੁਲਾਜ਼ਮ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ।
ਡੀਐਸਪੀ ਬਰਨਾਲਾ ਰਾਜੇਸ਼ ਸਨੇਹੀ ਨੇ ਦੱਸਿਆ ਕਿ ਬਰਨਾਲਾ ਦੇ ਐਸ.ਐਸ.ਪੀ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਪੁਲੀਸ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਅਤੇ ਦੋ ਜ਼ਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ।
ਨਸ਼ੇ ਦੀ ਹਾਲਤ ‘ਚ ਏਐੱਸਆਈ ਨੇ ਸਾਹਮਣੇ ਜਾ ਰਹੇ ਮੋਟਰਸਾਈਕਲ ਸਵਾਰ ਪਿਓ-ਪੁੱਤ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਦੋਨੋਂ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।