ਅੱਜ ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਅਤੇ ਸਵੈਇੱਛਕ ਖੂਨਦਾਨੀ ਸੰਜੀਵ ਪਿੰਕਾ ਨੇ ਬਲੱਡ ਬੈਂਕ ਸਿਵਲ ਹਸਪਤਾਲ ਮਾਨਸਾ ਵਿਖੇ ਜਾ ਕੇ 120 ਵੀਂ ਵਾਰ ਖੂਨਦਾਨ ਕੀਤਾ।
ਇਹ ਜਾਣਕਾਰੀ ਦਿੰਦਿਆਂ ਬਲਜੀਤ ਕੜਵਲ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਬਲੱਡ ਬੈਂਕ ਸਿਵਲ ਹਸਪਤਾਲ ਮਾਨਸਾ ਵਿਖੇ ਖੂਨ ਦੀ ਕਿੱਲਤ ਸੀ ਜੋ ਕਿ ਸਵੈਇੱਛਕ ਖੂਨਦਾਨੀਆਂ ਅਤੇ ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਖੂਨਦਾਨ ਕਰਕੇ ਪੂਰੀ ਕੀਤੀ ਜਾ ਰਹੀ ਹੈ।
ਇਸੇ ਲੜੀ ਤਹਿਤ ਅੱਜ ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਸੰਜੀਵ ਪਿੰਕਾ ਨੇ ਖੂਨਦਾਨ ਕੀਤਾ ਹੈ।
ਇਸ ਮੌਕੇ ਬੋਲਦਿਆਂ ਸਮਾਜਸੇਵੀ ਅਮਨ ਗੁਪਤਾ ਨੇ ਕਿਹਾ ਕਿ ਹਰੇਕ ਇਨਸਾਨ ਨੂੰ ਸਾਲ ਵਿੱਚ 4ਵਾਰ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਕਿ ਬਲੱਡ ਬੈਂਕ ਵਿੱਚ ਖੂਨ ਦੀ ਕਿੱਲਤ ਨਾ ਆਵੇ ਅਤੇ ਕਿਸੇ ਵੀ ਮਰੀਜ਼ ਦੀ ਜਾਨ ਖੂਨ ਦੀ ਕਿੱਲਤ ਕਾਰਨ ਨਾ ਜਾਵੇ।
ਇਸ ਮੌਕੇ ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਅਤੇ ਬਲੱਡ ਬੈਂਕ ਸਟਾਫ ਮੈਂਬਰ ਹਾਜਰ ਸਨ।