
(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰੂਕ ਕਰਨ ਲਈ ਡਾ. ਨਾਨਕ ਸਿੰਘ ਐਸ.ਐਸ. ਪੀ. ਮਾਨਸਾ ਜੀ ਵੱਲੋਂ ਥਾਣਾ ਝੁਨੀਰ ਦੇ ਪਿੰਡ ਲਾਲਿਆਵਾਲੀ ਵਿਖੇ ਪਬਲਿਕ ਮੀਟਿੰਗ ਕੀਤੀ ਗਈ ਉਹਨਾਂ ਵੱਲੋਂ ਪਬਲਿਕ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹਨਾਂ ਵੱਲੋਂ ਆਪਣੇ ਆਲੇ-ਦੁਆਲੇ ਨਸ਼ਿਆ ਦੀ ਗੈਰ-ਕਾਨੂੰਨੀ ਵਰਤੋਂ/ਵਿਕਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਲਈ ਪੁਲਿਸ ਹੈਲਪਲਾਇਨ ਨੰਬਰ 112,ਹੈਲਪਲਾਈਨ ਨੰਬਰ 181 ,ਮੋਬਾਇਲ ਨੰਬਰ 9780125100 ਅਤੇ ਈਮੇਲ ਆਈ.ਡੀ. ਦਪੋ.ਮਨਸ .ਪੋਲਚਿੲ੍ਪੁਨਜੳਬ.ਗੋਵ.ਨਿ ਤੇ ਕਿਸੇ ਵੀ ਸਮੇ ਦਿੱਤੀ ਜਾਂ ਸਾਂਝੀ ਕੀਤੀ ਜਾ ਸਕਦੀ ਹੈ ਅਤੇ ਸੂਚਨਾਂ ਦੇਣ ਵਾਲੇ ਦਾ ਨਾਮ-ਪਤਾ ਗੁਪਤ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਕੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆ ਦੀ ਬਜਾਏ ਪੜ੍ਹਾਈ ਵੱਲ ਪ੍ਰੇਰਿਤ ਕਰਨ,ਜਿਲ੍ਹਾ ਅੰਦਰ ਨਸ਼ਿਆ ਦਾ ਖਾਤਮਾ ਕਰਕੇ ਨਰੋਏ ਸਮਾਜ ਦੀ ਸਿਰਜਣਾ ਕਰਨਾ ਹੀ ਹਰ ਇੱਕ ਨਾਗਰਿਕ ਦਾ ਮੁਢਲਾ ਫਰਜ ਹੈ।
