*ਐਂਟੀ ਡੇਂਗੂ ਅਤੇ ਵਾਟਰ ਬੌਰਨ ਬੀਮਾਰੀਆਂ ਸਬੰਧੀ ਕੀਤਾ ਜਾਗਰੂਕ*

0
6

ਬੁਢਲਾਡਾ 16 ਜੁਲਾਈ (ਸਾਰਾ ਯਹਾਂ/ਮੁੱਖ ਸੰਪਾਦਕ) : ਸੀਨੀਅਰ ਮੈਡੀਕਲ ਅਫ਼ਸਰ ਬੁਢਲਾਡਾ ਡਾ. ਗੁਰਚੇਤਨ ਪ੍ਰਕਾਸ਼ ਜੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੈਕਟਰ ਬਰ੍ਹੇ ਅਧੀਨ ਪੈਂਦੇ ਪਿੰਡ ਪਿਪਲੀਆਂ ਵਿਖੇ ਅਸ਼ਵਨੀ ਕੁਮਾਰ ਹੈਲਥ ਸੁਪਰਵਾਈਜ਼ਰ ਦੀ ਅਗਵਾਈ ਹੇਠ ਐੰਟੀ ਡੇਂਗੂ ਮਹੀਨਾ, ਐਨ ਸੀ ਡੀ ਅਤੇ ਵਾਟਰ ਬੌਰਨ ਡਜੀਜ ਬੀਮਾਰੀਆਂ ਸਬੰਧੀ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੀਐਚਓ ਬੀਰਜੀਤ ਕੌਰ ਵੱਲੋਂ ਮੌਕੇ ਤੇ 40 ਮਰੀਜਾਂ ਦਾ ਬਲੱਡ ਪ੍ਰੈਸ਼ਰ ਅਤੇ ਸੂਗਰ ਸਬੰਧੀ ਚੈੱਕ ਅੱਪ ਕੀਤਾ ਗਿਆ ਅਤੇ ਮਰੀਜਾਂ ਨੂੰ ਮੁਫਤ ਦਵਾਈਆਂ ਵੰਡੀਆਂ ਗਈਆਂ। ਅਸ਼ਵਨੀ ਕੁਮਾਰ ਹੈਲਥ ਸੁਪਰਵਾਈਜ਼ਰ ਵੱਲੋ ਲੋਕਾਂ ਨੂੰ ਡੇਂਗੂ ਬੁਖਾਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਜਿਸ ਵਿੱਚ ਮੱਛਰ ਪੈਦਾ ਹੋਣ ਅਤੇ ਬਚਾਅ ਬਾਰੇ ਦੱਸਿਆ ਗਿਆ। ਨਿਰਭੈ ਸਿੰਘ ਅਤੇ ਜਸਪ੍ਰੀਤ ਕੌਰ ਸਿਹਤ ਕਰਮਚਾਰੀਆਂ ਵੱਲੋਂ ਪਾਣੀ ਨਾਲ ਹੋਣ ਵਾਲੇ ਬਿਮਾਰੀਆਂ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਅੱਜਕੱਲ ਬਰਸਾਤ ਦੇ ਦਿਨਾਂ ਵਿੱਚ ਪਾਣੀ ਉਬਾਲ ਕੇ ਪੀਤਾ ਜਾਵੇ ਤਾਂ ਕਿ ਇਨ੍ਹਾਂ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਕੋਵਿਡ ਵੈਕਸ਼ੀਨੇਸਨ ਸਬੰਧੀ ਲੋਕਾਂ ਨੂੰ ਮੋਟੀ ਵੇਟ ਕੀਤਾ ਗਿਆ। ਇਸ ਮੌਕੇ ਜਗਵੰਤ ਕੌਰ ਆਂਗਨਵਾੜੀ ਵਰਕਰ, ਗੁਰਦੇਵ ਕੌਰ ਹੈਲਪਰ, ਗੁਰਮੇਲ ਕੌਰ ਆਸ਼ਾ ਵਰਕਰ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਹਾਜਰ ਸਨ।

LEAVE A REPLY

Please enter your comment!
Please enter your name here