*ਐਂਟੀ ਡੇਂਗੂ ਕੈਂਪੇਨ ਤਹਿਤ ਕੰਸਟ੍ਰਕਸ਼ਨ ਸਾਈਟਾਂ ਅਤੇ ਕਬਾੜਖਾਨਿਆਂ ਵਿੱਚ ਲਾਰਵਾ ਚੈੱਕ ਕੀਤਾ*

0
48

ਮਾਨਸਾ, 4 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ) ਸਿਹਤ ਵਿਭਾਗ ਵੱਲੋਂ ਐਂਟੀ ਡੇਂਗੂ ਕੈਂਪੇਨ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਤਹਿਤ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਪਨਪਣ ਯੋਗ ਥਾਵਾਂ ‘ਤੇ ਲਾਰਵਾ ਚੈੱਕ ਕਰਵਾਇਆ ਜਾਂਦਾ ਹੈ। ਇਸ ਸ਼ੁਕਰਵਾਰ ਡਿਪਟੀ ਡਾਇਰੈਕਟਰ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਪੰਜਾਬ ਦੇ ਨਿਰਦੇਸ਼ ਅਨੁਸਾਰ ਸਿਹਤ ਟੀਮਾਂ ਵੱਲੋਂ ਕੰਸਟ੍ਰਕਸ਼ਨ ਸਾਈਟਾਂ ਅਤੇ ਕਬਾੜਖਾਨਿਆਂ ਦੀ ਚੈਕਿੰਗ ਕੀਤੀ ਗਈ। ਮਾਨਸਾ ਜ਼ਿਲ੍ਹੇ ਵਿੱਚ ਸਿਵਲ ਸਰਜਨ ਡਾਕਟਰ ਹਰਦੇਵ ਸਿੰਘ ਦੀ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਸੰਤੋਸ਼ ਭਾਰਤੀ ਦੀ ਅਗਵਾਈ ਹੇਠ ਸਿਹਤ ਕਰਮਚਾਰੀਆਂ ਨੇ ਜ਼ਿਲੇ ਵਿੱਚ ਕੰਸਟ੍ਰਕਸ਼ਨ ਸਾਈਟਾਂ ਅਤੇ ਕਬਾੜਖਾਨਿਆਂ ਦੀ ਚੈਕਿੰਗ ਕੀਤੀ। ਸੀਨੀਅਰ ਮੈਡੀਕਲ ਅਫ਼ਸਰ ਡਾ ਰਵਿੰਦਰ ਸਿੰਗਲਾ ਦੀ ਦੇਖਰੇਖ ਹੇਠ ਸਿਹਤ ਬਲਾਕ ਖਿਆਲਾ ਕਲਾਂ ਤਹਿਤ ਸਿਹਤ ਟੀਮਾਂ ਵੱਲੋਂ ਖਿਆਲਾ ਕਲਾਂ, ਢੈਪਈ, ਉੱਭਾ, ਜੋਗਾ, ਭੁਪਾਲ, ਮਾਨਸਾ ਕੈਂਚੀਆਂ, ਧਲੇਵਾਂ, ਠੂਠਿਆਂਵਾਲੀ, ਦਲੇਲ ਸਿੰਘ ਵਾਲਾ ਆਦਿ ਪਿੰਡਾਂ ਵਿਖੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਭੈਣੀ ਬਾਘਾ ਵਿਖੇ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਈਜ਼ਰ ਸੁਖਪਾਲ ਸਿੰਘ ਨੇ ਕਿਹਾ ਕਿ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਖੜ੍ਹੇ ਅਤੇ ਸਾਫ਼ ਪਾਣੀ ਤੇ ਪਨਪਦਾ ਹੈ। ਕੰਸਟ੍ਰਕਸ਼ਨ ਸਾਈਟਾਂ ਅਤੇ ਕਬਾੜਖਾਨਿਆਂ ਵਿੱਚ ਇਸ ਤਰ੍ਹਾਂ ਦੇ ਬਹੁਤ ਸਾਰੇ ਕੰਟੇਨਰ ਪਏ ਹੁੰਦੇ ਹਨ ਜਿਨ੍ਹਾਂ ਵਿਚ ਲਗਾਤਾਰ ਪਾਣੀ ਭਰਿਆ ਰਹਿੰਦਾ ਹੈ ਜੋ ਕਿ ਮੱਛਰ ਪੈਦਾ ਹੋਣ ਦਾ ਕਾਰਨ ਬਣਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਸਿਹਤ ਟੀਮਾਂ ਵੱਲੋਂ ਇਸ ਤਰ੍ਹਾਂ ਦੀਆਂ ਥਾਵਾਂ ਦੀ ਤਲਾਸ਼ ਕਰਕੇ ਉਨ੍ਹਾਂ ਕੰਟੇਨਰਾਂ ਨੂੰ ਖਾਲੀ ਕਰਵਾਇਆ ਅਤੇ ਉਥੇ ਮੌਜੂਦ ਲੋਕਾਂ ਨੂੰ ਜਾਗਰੂਕਤਾ ਜਾਣਕਾਰੀ ਦਿੱਤੀ। ਇਸ ਮੌਕੇ ਜਗਦੀਸ਼ ਸਿੰਘ, ਗੁਰਦੀਪ ਸਿੰਘ, ਭੋਲਾ ਸਿੰਘ, ਸੁਖਵਿੰਦਰ ਸਿੰਘ, ਜਸਕਰਨ ਸਿੰਘ, ਲਵਦੀਪ ਸਿੰਘ, ਜਗਸੀਰ ਸਿੰਘ, ਕੁਲਦੀਪ ਸਿੰਘ, ਮਨੋਜ ਕੁਮਾਰ ਆਦਿ ਸਿਹਤ ਕਰਮਚਾਰੀ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ।

LEAVE A REPLY

Please enter your comment!
Please enter your name here