
ਮਾਨਸਾ, 15 ਸਤੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ):
ਸਿਹਤ ਵਿਭਾਗ ਦੇ ਹੁਕਮਾਂ ਤਹਿਤ ਐਂਟੀ- ਡੇਂਗੂ ਕੰਪੇਨ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਸਲਮ ਏਰੀਏ ਅਤੇ ਕੰਸਟ੍ਰਕਸ਼ਨ ਸਾਈਟਾਂ ‘ਤੇ ਜਾਗਰੂਕਤਾ ਫੈਲਾਉਣ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਮਾਨਸਾ ਜ਼ਿਲ੍ਹੇ ਵਿੱਚ ਸਿਵਲ ਸਰਜਨ ਡਾ ਅਸ਼ਵਨੀ ਕੁਮਾਰ ਦੇ ਨਿਰਦੇਸ਼ ਅਨੁਸਾਰ ਜ਼ਿਲਾ ਐਪੀਡੀਮੋਲੋਜਿਸਟ ਡਾ ਅਰਸ਼ਦੀਪ ਸਿੰਘ, ਸ੍ਰੀ ਸੰਤੋਸ਼ ਭਾਰਤੀ ਐਪੀਡੀਮੋਲੋਜਿਸਟ ਅਤੇ ਗੁਰਜੰਟ ਸਿੰਘ ਏ ਐਮ ਓ ਦੀ ਅਗਵਾਈ ਵਿੱਚ ਸਿਹਤ ਟੀਮਾਂ ਆਪਣੇ ਆਪਣੇ ਏਰੀਏ ਵਿੱਚ ਜਾਗਰੂਕਤਾ ਸਰਵੇ ਕਰ ਰਹੀਆਂ ਹਨ।

ਅੱਜ ਸਿਹਤ ਬਲਾਕ ਖਿਆਲਾ ਕਲਾਂ ਅਤੇ ਬੁਢਲਾਡਾ ਵਿੱਚ ਐਸ ਐਮ ਓ ਡਾ ਹਰਦੀਪ ਸ਼ਰਮਾ ਅਤੇ ਡਾ ਗੁਰਚੇਤਨ ਪ੍ਰਕਾਸ਼ ਦੀ ਰਹਿਨੁਮਾਈ ਹੇਠ ਸਿਹਤ ਕਰਮਚਾਰੀਆਂ ਨੇ ਨੰਗਲ ਕਲਾਂ, ਅਕਲੀਆ, ਜੋਗਾ , ਖਿਆਲਾ ਕਲਾਂ, ਮਲਿਕਪੁਰ, ਮੱਤੀ, ਨਰਿੰਦਰਪਾਲ, ਧਲੇਵਾਂ, ਭੀਖੀ, ਉੱਭਾ, ਮਾਨਸਾ ਕੈਂਚੀਆਂ, ਸੱਦਾ ਸਿੰਘ ਵਾਲਾ, ਦਲੇਲ ਸਿੰਘ ਵਾਲਾ, ਭੈਣੀ ਬਾਘਾ, ਖੋਖਰ, ਬਰੇ, ਮੰਢਾਲੀ,ਆਦਿ ਪਿੰਡਾਂ ਵਿੱਚ ਸਿਹਤ ਕਰਮਚਾਰੀਆਂ ਨੇ ਪਾਣੀ ਦੇ ਸਰੋਤ ਚੈੱਕ ਕੀਤੇ, ਲੋਕਾਂ ਨੂੰ ਜਾਗਰੂਕਤਾ ਜਾਣਕਾਰੀ ਦਿੱਤੀ ਅਤੇ ਜਾਗਰੂਕਤਾ ਪੈਂਫਲਿਟ ਵੰਡੇ।

ਸਿਹਤ ਸੁਪਰਵਾਈਜ਼ਰ ਖੁਸ਼ਵਿੰਦਰ ਸਿੰਘ ਨੇ ਡੇਂਗੂ ਬੁਖਾਰ ਦੇ ਲੱਛਣਾ ਬਾਰੇ ਜਾਣਕਾਰੀ ਦਿੰਦਿਆ ਹੋਇਆ ਕਿਹਾ ਕਿ ਇਸ ਵਿੱਚ ਤੇਜ਼ ਬੁਖਾਰ ਤੇ ਸਿਰ ਦਰਦ, ਮਾਸਪੇਸ਼ੀਆਂ ‘ਚ ਦਰਦ, ਚਮੜੀ ਤੋਂ ਦਾਣੇ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆਂ ਤੇ ਨੱਕ ਵਿੱਚੋਂ ਖੂਨ ਵਗਣਾ ਆਦਿ ਇਸ ਦੇ ਲੱਛਣ ਹਨ । ਉਨਾਂ ਨੇ ਕਿਹਾ ਕਿ ਇਹਨਾ ਦਿਨਾਂ ਵਿੱਚ ਕੋਈ ਵੀ ਬੁਖਾਰ ਹੋਵੇ ਤਾਂ ਟੈਸਟ ਕਰਵਾ ਕੇ ਹੀ ਦਵਾਈ ਲਈ ਜਾਵੇ ਆਪਣੇ ਘਰੇਲੂ ਨੁਸਖੇ ਨਹੀ ਕਰਨੇ ਚਾਹੀਦੇ, ਇਸ ਬਿਮਾਰੀ ਦੇ ਟੈਸਟ, ਇਲਾਜ ਅਤੇ ਦਵਾਈਆਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਉਪਲਬਧ ਹਨ । ਇਸ ਮੌਕੇ ਗੁਰਜੰਟ ਸਿੰਘ ਸਿਹਤ ਸੁਪਰਵਾਈਜ਼ਰ ਨੇ ਕਿਹਾ ਕਿ ਡੇਂਗੂ ਤੋਂ ਬੱਚਣ ਲਈ ਹਫਤੇ ਵਿੱਚ ਇੱਕਵਾਰ ਕੂਲਰਾਂ ਦਾ ਪਾਣੀ ਪੂਰੀ ਤਰਾਂ ਕੱਢ ਕੇ, ਸਾਫ ਕਰਕੇ ਫਿਰ ਪਾਣੀ ਭਰਿਆ ਜਾਵੇ ਅਤੇ ਵਾਧੂ ਪਏ ਬਰਤਨਾਂ, ਟਾਇਰਾਂ, ਗਮਲਿਆਂ, ਡਰੰਮਾਂ ਆਦਿ ਵਿੱਚ ਪਾਣੀ ਇੱਕਠਾ ਨਾ ਹੋਣ ਦਿੱਤਾ ਜਾਵੇ। ਛੱਤਾਂ ਤੇ ਲੱਗੀਆਂ ਪਾਣੀ ਦੀ ਟੈਂਕੀਆਂ ਦੇ ਢੱਕਣ ਚੰਗੀ ਤਰਾਂ ਨਾਲ ਲੱਗੇ ਹੋਣ। ਘਰਾਂ, ਦਫ਼ਤਰਾ ਦੇ ਆਲੇ- ਦੁਆਲੇ ਤੇ ਛੱਤਾਂ ਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਮੱਛਰਾਂ ਤੋਂ ਬਚਣ ਲਈ ਮੱਛਰਦਾਨੀਆਂ ਅਤੇ ਪੂਰੀ ਬਾਹਵਾਂ ਦੇ ਕੱਪੜਿਆ ਦਾ ਪ੍ਰਯੋਗ ਕੀਤਾ ਜਾਵੇ। ਲੋਕਾਂ ਵੱਲੋਂ ਘਰਾਂ ਵਿੱਚ ਮੱਛਰਾਂ ਤੋਂ ਬਚਣ ਲਈ ਆਲ-ਆਊਟ, ਆਦਿ ਦਾ ਪ੍ਰਯੋਗ ਕੀਤਾ ਜਾਵੇ। ਜਾਲੀਦਾਰ ਦਰਵਾਜ਼ੇ ਬੰਦ ਰੱਖੇ ਜਾਣ।

ਇਸ ਮੌਕੇ ਸਿਹਤ ਸੁਪਰਵਾਈਜ਼ਰ ਜਗਦੀਸ਼ ਸਿੰਘ, ਸੁਖਪਾਲ ਸਿੰਘ, ਸਰਬਜੀਤ ਸਿੰਘ , ਗੁਰਦੀਪ ਸਿੰਘ, ਅਸ਼ਵਨੀ ਕੁਮਾਰ, ਭੁਪਿੰਦਰ ਕੁਮਾਰ ਸਿਹਤ ਕਰਮਚਾਰੀ ਲਖਵੀਰ ਸਿੰਘ, ਮਲਕੀਅਤ ਸਿੰਘ, ਸੁਖਵਿੰਦਰ ਸਿੰਘ, ਭੋਲਾ ਸਿੰਘ, ਗੁਰਪ੍ਰੀਤ ਸਿੰਘ, ਜਰਨੈਲ ਸਿੰਘ, ਸੁਖਵੀਰ ਸਿੰਘ, ਰਵਿੰਦਰ ਕੁਮਾਰ, ਮਨੋਜ਼ ਕੁਮਾਰ, ਗੁਰਦਰਸ਼ਨ ਸਿੰਘ, ਲਵਦੀਪ ਸਿੰਘ, ਗੁਰਦੀਪ ਸਿੰਘ, ਨਿਰਭੈ ਸਿੰਘ, ਨਵਦੀਪ ਕਾਠ, ਰਾਹੁਲ ਕੁਮਾਰ ਤੋਂ ਇਲਾਵਾ ਸੀ ਐੱਚ ਓਜ, ਏ ਐਨ ਐਮਜ ਅਤੇ ਆਸ਼ਾ ਵਰਕਰਾਂ ਹਾਜ਼ਰ ਸਨ।
