*ਐਕਸ਼ਨ ਮੋਡ ‘ਚ ਆਏ ਨਵਜੋਤ ਸਿੱਧੂ ! ਸਰਕਾਰ ਤੋਂ ਪੁੱਛੇ ਅਜਿਹੇ ਸਵਾਲ ਕਿ ਜਵਾਬ ਦੇਣਾ ਹੋ ਜਾਵੇਗਾ ਔਖਾ ?*

0
31

ਜਲੰਧਰ 24 ਅਕਤੂਬਰ  (ਸਾਰਾ ਯਹਾਂ/ਬਿਊਰੋ ਨਿਊਜ਼):  ਨਸ਼ਿਆਂ ਦੇ ਮੁੱਦੇ ਉੱਤੇ ਟਿੱਪਣੀ ਕਰਦਿਆਂ ਸਿੱਧੂ ਨੇ ਕਿਹਾ ਕਿ ਸੱਤਾਂ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਂਦਿਆਂ ਹੀ ਨਸ਼ਾ ਖ਼ਤਮ ਕਰ ਦਿਆਂਗੇ। ਪਰ ਹੁਣ ਸੱਤਾ ਵਿੱਚ ਆ ਕੇ ਕਹਿੰਦੇ ਹਨ ਕਿ ਅਰਦਾਸ ਕਰੋ, ਇਹ ਕਿਹੋ ਜਿਹਾ ਬਦਲਾਅ ਹੈ।

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਪੰਜਾਬ ਸਰਕਾਰ ਨੂੰ ਪੰਜਾਬ ਦੇ ਮੁੱਦਿਆਂ ਉੱਤੇ ਘੇਰਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਵੱਲੋਂ ਜਲੰਧਰ ਵਿੱਚ ਪ੍ਰੈਸ ਕਾਨਫ਼ਰੰਸ ਕਰਕੇ ਪੰਜਾਬ ਦੇ ਪਾਣੀਆਂ ਦੇ ਮੁੱਦੇ ਉੱਤੇ ਚਰਚਾ ਕੀਤੀ।

ਨਵਜੋਤ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਮੌਜੂਦਾ ਸਰਕਾਰ ਪੰਜਾਬ ਦੇ ਮੁੱਖ ਮੁੱਦਿਆਂ ‘ਤੇ ਚਰਚਾ ਨਹੀਂ ਕਰ ਰਹੀ ਹੈ ਸਗੋਂ ਉਨ੍ਹਾਂ ਨੂੰ ਪਾਸੇ ਕਰ ਰਹੀ ਹੈ। ਅੱਜ ਸਭ ਤੋਂ ਵੱਡਾ ਮੁੱਦਾ ਪੰਜਾਬ ਦੀ ਆਮਦਨ ਦਾ ਹੈ ਕਿਉਂਕਿ ਸਰਕਾਰ ਨੇ ਇਹ ਨਹੀਂ ਦੱਸਿਆ ਸੀ ਕਿ ਉਹ ਕਰਜ਼ੇ ਲੈ ਕੇ ਲੋਕਾਂ ਨੂੰ ਚੀਜ਼ਾਂ ਦੇਵੇਗੀ। 

ਨਵਜੋਤ ਸਿੱਧੂ ਨੇ ਕਿਹਾ ਕਿ ਐਸਵਾਈਐਲ ਦਾ ਪਾਣੀ ਕਿੱਥ ਹੈ ? ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਪਹਿਲਾਂ ਹੀ ਖ਼ਤਮ ਹੋ ਗਿਆ ਹੈ। ਹਲਾਤ ਇਹ ਹਨ ਕਿ ਸ਼ਹਿਰਾਂ ਦੇ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ ਹਨ।

ਇਸ ਮੌਕੇ ਸਿੱਧੂ ਨੇ ਪੀਐਸਪੀਸੀਐਲ ਦੇ ਮੁੱਦੇ ਉੱਤੇ ਵੀ ਚਰਚਾ ਕੀਤੀ ਤੇ ਕਿਹਾ ਕਿ PSPCL ਨੂੰ ਗਿਰਵੀ ਰੱਖ ਕੇ ਲੋਕਾਂ ਨੂੰ ਬਿਜਲੀ ਦੇਣ ਦਾ ਕੀ ਫ਼ਾਇਦਾ ਹੈ। ਸਰਕਾਰ ਨੇ ਕਿਸਾਨਾਂ ਲਈ ਕੀ ਕੀਤਾ ਹੈ, ਕਿਸਾਨ ਖੁਦਕੁਸ਼ੀ ਕਰ ਰਹੇ ਹਨ, ਜੇ ਖੇਤੀ ਹੀ ਨਹੀਂ ਹੋਵੇਗੀ ਤਾਂ ਦਰਿਆਵਾਂ ਦੀ ਕਰਨਾ ਹੈ ?

ਨਸ਼ਿਆਂ ਦੇ ਮੁੱਦੇ ਉੱਤੇ ਟਿੱਪਣੀ ਕਰਦਿਆਂ ਸਿੱਧੂ ਨੇ ਕਿਹਾ ਕਿ ਸੱਤਾਂ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਂਦਿਆਂ ਹੀ ਨਸ਼ਾ ਖ਼ਤਮ ਕਰ ਦਿਆਂਗੇ। ਪਰ ਹੁਣ ਸੱਤਾ ਵਿੱਚ ਆ ਕੇ ਕਹਿੰਦੇ ਹਨ ਕਿ ਅਰਦਾਸ ਕਰੋ, ਇਹ ਕਿਹੋ ਜਿਹਾ ਬਦਲਾਅ ਹੈ।

 
ਦੱਸ ਦਈਏ ਕਿ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਨੂੰ ਲੈ ਕੇ ਪੰਜਾਬ ਵਿੱਚ ਕਈ ਦਿਨਾਂ ਤੋਂ ਸਿਆਸਤ ਚੱਲ ਰਹੀ ਹੈ। ਕਾਂਗਰਸ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰ ਰਹੀ ਹੈ। ਸੀ.ਐਮ ਮਾਨ ‘ਤੇ ਸੁਪਰੀਮ ਕੋਰਟ ‘ਚ ਪੰਜਾਬ ਦੇ ਸਟੈਂਡ ਨੂੰ ਜਾਣਬੁੱਝ ਕੇ ਕਮਜ਼ੋਰ ਕਰਨ ਦੀ ਸਾਜ਼ਿਸ਼ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਦਰਅਸਲ, 4 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਐਸਵਾਈਐਲ ਬਾਰੇ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ ਦੇ ਉਸ ਹਿੱਸੇ ਦਾ ਸਰਵੇਖਣ ਕਰਨ ਲਈ ਇੱਕ ਟੀਮ ਭੇਜਣ ਦਾ ਹੁਕਮ ਦਿੱਤਾ ਸੀ ਜੋ ਐਸਵਾਈਐਲ ਨਹਿਰ ਦੀ ਉਸਾਰੀ ਲਈ ਰਾਜ ਨੂੰ ਅਲਾਟ ਕੀਤਾ ਗਿਆ ਸੀ। ਇਸ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵਿਰੋਧ ਹੋ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਬਿਆਨ ਵੀ ਸਾਹਮਣੇ ਆਇਆ ਸੀ, ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਸਰਵੇ ਟੀਮ ਦਾ ਵਿਰੋਧ ਕਰੇਗੀ।

NO COMMENTS