ਮਾਨਸਾ (ਸਾਰਾ ਯਹਾਂ/ ਮੁੱਖ ਸੰਪਾਦਕ ) : ਪੰਜਾਬ ਪ੍ਰਦੇਸ਼ ਕਾਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਜ਼ੈਲਦਾਰ ਨੰਗਲ ਖੁਰਦ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੈਂਬਰ ਚੁਣੇ ਜਾਣ ਨਾਲ ਸਮੁੱਚੇ ਜ਼ਿਲ੍ਹੇ ਦੇ ਕਾਂਗਰਸੀ ਖੇਮੇ ਚ ਖੁਸ਼ੀ ਦੀ ਲਹਿਰ ਹੈ।ਇਸ ਮੌਕੇ ਜ਼ਿਲ੍ਹਾ ਮਾਨਸਾ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੇ ਕੁੱਲ ਹਿੰਦ ਪ੍ਰਧਾਨ ਰਾਹੁਲ ਗਾਂਧੀ ,ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।