-ਐਡਵੋਕੇਟ ਲਖਵਿੰਦਰ ਸਿੰਘ ਲਖਨਪਾਲ ਲੀਗਲ ਸੈੱਲ ਪੰਜਾਬ ਕਾਂਗਰਸ ਦੇ ਵਾਇਸ ਚੇਅਰਮੈਨ ਨਿਯੁਕਤ

0
34

ਮਾਨਸਾ, 07 ਦਸੰਬਰ 7,ਦਸੰਬਰ (ਸਾਰਾ ਯਹਾ /ਹੀਰਾ ਸਿੰਘ ਮਿੱਤਲ): ਬੀਤੇ ਦਿਨੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਚੇਅਰਮੈਨ ਲੀਗਲ ਸੈੱਲ ਸ੍ਰੀ ਗੁਰਤੇਜ ਸਿੰਘ ਗਰੇਵਾਲ ਵੱਲੋਂ ਜਾਰੀ ਪੱਤਰ ਅਨੁਸਾਰ ਐਡਵੋਕੇਟ ਲਖਵਿੰਦਰ ਸਿੰਘ ਲਖਣਪਾਲ ਨੂੰ ਲੀਗਲ ਸੈੱਲ (ਕਾਨੂੰਨੀ ਸਲਾਹਕਾਰ) ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਾਇਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।   
    ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਿਕਰਮ ਮੋਫ਼ਰ, ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਮੰਜੂ ਬਾਂਸਲ, ਬਲਵੰਤ ਸਿੰਘ ਧਲੇਵਾਂ, ਐਡਵੋਕੇਟ ਕੇਸਰ ਸਿੰਘ ਧਲੇਵਾਂ, ਹਲਕਾ ਇੰਚਾਰਜ ਬੁਢਲਾਡਾ ਰਣਜੀਤ ਕੌਰ ਭੱਟੀ, ਚੁਸ਼ਪਿੰਦਰਬੀਰ ਚਹਿਲ, ਬੀਰਇੰਦਰ ਸਿੰਘ ਧਾਲੀਵਾਲ, ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਬੁਢਲਾਡਾ ਸੁਖਦਰਸ਼ਨ ਚੌਹਾਨ, ਪ੍ਰਧਾਨ ਬਾਰ ਐਸੋਸੀਏਸ਼ਨ ਬੁਢਲਾਡਾ ਜਸਵਿੰਦਰ ਸਿੰਘ ਧਾਲੀਵਾਲ, ਜਸਪ੍ਰੀਤ ਗੁਰਨੇ, ਅਵਤਾਰ ਸਿੰਘ ਕਲੀਪੁਰ, ਮੁਕੇਸ਼ ਗੋਇਲ, ਸਤਿੰਦਰਪਾਲ ਸਿੰਘ ਮਿੱਤਲ, ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਮਾਨਸਾ ਵਿਜੈ ਕੁਮਾਰ ਸਿੰਗਲਾ, ਬਲਵੰਤ ਸਿੰਘ ਭਾਟੀਆ (ਸਾਰੇ ਐਡਵੋਕੇਟ), ਰਾਜੂ ਘਰਾਂਗਣਾਂ, ਭਗਵੰਤ ਸਿੰਘ ਚਹਿਲ, ਮਲਕੀਤ ਖੋਖਰ ਤੋਂ ਇਲਾਵਾ ਬਾਰ ਐਸੋਸੀਏਸ਼ਨ ਸਰਦੂਲਗੜ੍ਹ, ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਅਤੇ ਬਾਰ ਐਸੋਸੀਏਸ਼ਨ ਬਰਨਾਲਾ ਵੱਲੋਂ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
    ਹਲਕਾ ਮਾਨਸਾ ਦੇ ਪੰਚਾਂ ਸਰਪੰਚਾਂ ਵੱਲੋਂ ਵੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਐਡਵੋਕੇਟ ਲਖਵਿੰਦਰ ਸਿੰਘ ਲਖਨਪਾਲ ਨੇ ਸਮੁੱਚੀ ਕਾਂਗਰਸ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜਿੰਮੇਵਾਰੀ ਨੂੰ ਤਹਿ ਦਿਲੋਂ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਨਾਲ ਸਬੰਧਤ ਕਿਸੇ ਵੀ ਵਰਕਰ ਨੂੰ ਕੋਈ ਕਾਨੂੰਨੀ ਅੜਚਨ ਨਹੀਂ ਆਉਣ ਦੇਣਗੇ।

LEAVE A REPLY

Please enter your comment!
Please enter your name here