
ਚੰਡੀਗੜ, 11 ਅਪਰੈਲ(ਸਾਰਾ ਯਹਾ, ਬਲਜੀਤ ਸ਼ਰਮਾ) ਕੋਵਿਡ-19 ਸੰਕਟ ਕਾਰਨ ਲੱਗੇ ਕਰਫਿਊ/ਲੌਕਡਾਊਨ ਕਾਰਨ ਪੰਜਾਬ ਵਿੱਚ ਫਸੇ ਐਨ.ਆਰ.ਆਈਜ਼ ਨੂੰ ਉਨ•ਾਂ ਦੀ ਇੱਛਾ ਅਨੁਸਾਰ ਆਪੋ-ਆਪਣੇ ਮੁਲਕਾਂ ਵਿੱਚ ਵਾਪਸ ਜਾਣ ਵਿੱਚ ਭਾਰਤ ਸਰਕਾਰ ਨੂੰ ਉਪਰਾਲੇ ਕਰਨੇ ਚਾਹੀਦੇ ਹਨ। ਇਹ ਮੰਗ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤੀ ਹੈ।
ਰਾਣਾ ਸੋਢੀ ਨੇ ਅੱਜ ਪੰਜਾਬ ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਵਿੱਚ ਇਹ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੂੰ ਗੁਜਾਰਿਸ਼ ਕੀਤੀ ਕਿ ਉਹ ਇਹ ਗੰਭੀਰ ਮਸਲਾ ਸ਼ਨਿਚਰਵਾਰ ਨੂੰ ਪ੍ਰਧਾਨ ਮੰਤਰੀ ਵੱਲੋਂ ਮੁੱਖ ਮੰਤਰੀਆਂ ਨਾਲ ਕੀਤੀ ਜਾਣ ਵਾਲੀ ਵੀਡੀਓ ਕਾਨਫਰੰਸਿੰਗ ਵਿੱਚ ਉਠਾਉਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਪਰਵਾਸੀ ਭਾਰਤੀ (ਐਨ.ਆਰ.ਆਈਜ਼) ਕੁਝ ਸਮੇਂ ਲਈ ਆਪਣੇ ਵਤਨ ਆਏ ਸਨ ਪਰ ਕੋਵਿਡ ਸੰਕਟ ਤੇ ਕਰਫਿਊ/ਲੌਕਡਾਊਨ ਦੀਆਂ ਬੰਦਸ਼ਾਂ ਕਾਰਨ ਉਹ ਮਜਬੂਰੀਬੱਸ ਇਥੇ ਫਸ ਗਏ ਹਨ। ਇਨ•ਾਂ ਵਿੱਚ ਵੱਡੀ ਗਿਣਤੀ ਕੈਨੇਡਾ, ਅਮਰੀਕਾ, ਇੰਗਲੈਂਡ ਆਦਿ ਮੁਲਕਾਂ ਦੇ ਬਸ਼ਿੰਦਿਆਂ ਦੀ ਹੈ। ਉਨ•ਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਨ•ਾਂ ਪਰਵਾਸੀ ਭਾਰਤੀਆਂ ਨੂੰ ਆਪਣੇ ਮੁਲਕ ਜਾਣ ਵਿੱਚ ਮਦਦ ਕਰਨੀ ਚਾਹੀਦੀ ਹੈ ਅਤੇ ਸਬੰਧਤ ਦੇਸ਼ਾਂ ਨਾਲ ਰਾਬਤਾ ਕਾਇਮ ਕਰ ਕੇ ਉਨ•ਾਂ ਦੀ ਸਹੂਲਤ ਅਨੁਸਾਰ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਤਾਂ ਜੋ ਉਹ ਆਪਣੀ ਇੱਛਾ ਨਾਲ ਆਪਣੇ ਪਰਿਵਾਰਾਂ ਕੋਲ ਜਾ ਸਕਣ।
——–
