ਬੁਢਲਾਡਾ 25 ਨਵੰਬਰ (ਸਾਰਾ ਯਹਾਂ/ਅਮਨ ਮੇਹਤਾ): ਘੱਟ ਤਨਖਾਹਾਂ ਤੇ ਜਿਆਦਾ ਕੰਮ ਲੈ ਕੇ ਪੰਜਾਬ ਸਰਕਾਰ ਐਨ.ਐਚ.ਐਮ. ਕਰਮਚਾਰੀਆਂ ਦਾ ਮਾਨਸਿਕ ਅਤੇ ਆਰਥਿਕ ਸ਼ੋਸ਼ਣ ਕਰ ਰਹੀ ਹੈ ਜੋ ਕਿ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਸ਼ਬਦਾਂ ਪੰਜਾਬ ਸਰਕਾਰ ਤੇ ਰੋਸ ਜਤਾਉਂਦਿਆਂ ਬਲਾਕ ਬੁਢਲਾਡਾ ਦੇ ਐਨ ਐਚ ਐਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਰੈਗੂਲਰਾਈਜੇਸ਼ਨ ਐਕਟ / ਬਿੱਲ ਰਾਹੀਂ ਸਿਹਤ ਵਿਭਾਗ ਅਧੀਨ ਐਨ.ਐਚ.ਐਮ. ਕਰਮਚਾਰੀ ਜੋ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਦੀ ਸਕੀਮ ਤਹਿਤ ਕਰ ਰਹੇ ਹਨ ਉਹਨਾਂ ਨੂੰ ਵੀ ਅਣਗੌਲਿਆਂ ਕੀਤਾ ਗਿਆ ਹੈ ਅਤੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਜਿਸ ਤਹਿਤ ਕਰਮਚਾਰੀਆਂ ਵੱਲੋਂ ਮੁਕੰਮਲ ਕੰਮ ਬੰਦ ਕੇ ਸਰਕਾਰ ਵਿਰੁੱਧ ਆਪਣਾ ਰੋਸ ਜਾਹਿਰ ਕੀਤਾ ਹੈ ਅਤੇ ਇਹ ਰੋਸ ਕਰਮਚਾਰੀਆਂ ਵੱਲੋਂ ਰੈਗੂਲਰ ਹੋਣ ਤੱਕ ਜਾਰੀ ਰਹੇਗਾ।ਉਨ੍ਹਾਂ ਮੰਗ ਕੀਤੀ ਕਿ ਕਰਮਚਾਰੀਆਂ ਨੂੰ ਪੰਜਾਬ ਪ੍ਰੋਟੈਕਸ਼ਨ ਅਤੇ ਰੈਗੂਲੇਸ਼ਨ ਕੰਟਰੈਕਟ ਬਿਲ ਤਹਿਤ ਰੈਗੂਲਰ ਕਰਕੇ ਇਹਨਾਂ ਕਰਮਚਾਰੀਆਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇ। ਇਸ ਮੋਕੇ ਬਲਾਕ ਬੁਢਲਾਡਾ ਦੇ ਪ੍ਰਧਾਨ ਵੀਰਪਾਲ ਕੌਰ, ਅਮਨਦੀਪ ਸਿੰਘ, ਸਵਿੰਦਰ ਕੌਰ, ਗੁਰਸੇਵਕ ਸਿੰਘ, ਜਸਪ੍ਰੀਤ ਸਿੰਘ, ਡਾ. ਬਬਲੂ ਜੇਠੀ, ਰਾਜਵੀਰ ਕੌਰ, ਅਮਰਜੀਤ ਕੌਰ, ਮਨਪ੍ਰੀਤ ਕੌਰ, ਸੁਖਵਿੰਦਰ ਕੌਰ ਸੁੱਖੀ ਆਸਾ ਜ਼ਿਲ੍ਹਾ ਪ੍ਰਧਾਨ, ਕਿਰਨਜੀਤ ਕੌਰ ਸਮੇਤ ਕਰਮਚਾਰੀ ਵੀ ਹਾਜ਼ਰ ਸਨ।