
ਮਾਨਸਾ, 23 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਸਵੱਛਤਾ ਹੀ ਸੇਵਾ ਅਧੀਨ ਸਰਕਾਰੀ ਆਈ.ਟੀ.ਆਈ ਮਾਨਸਾ ਦੇ ਵਲੰਟੀਅਰਜ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰ: ਰਘਬੀਰ ਸਿੰਘ ਮਾਨ ਅਤੇ ਪ੍ਰਿੰਸੀਪਲ ਸ੍ਰ. ਗੁਰਮੇਲ ਸਿੰਘ ਮਾਖਾ ਦੀ ਅਗਵਾਈ ਵਿਚ ਸਫਾਈ ਅਭਿਆਨ ਚਲਾਇਆ ਗਿਆ।
ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸ੍ਰ. ਗੁਰਮੇਲ ਸਿੰਘ ਮਾਖਾ ਨੇ ਕਿਹਾ ਸੰਸਥਾ ਅਤੇ ਇਸ ਦੇ ਨਜ਼ਦੀਕ ਸਫਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਸੀ ਜਿਸ ਵਿਚ ਸੰਸਥਾ ਦੇ ਐਨ.ਐਸ.ਐਸ. ਯੂਨਿਟ ਵਲੰਟੀਅਰਜ਼ ਵੱਲੋਂ ਵਧ ਚੜ੍ਹ ਕੇ ਹਿੱਸਾ ਲੈਂਦਿਆਂ ਸੰਸਥਾ ਦੇ ਕਮਰੇ, ਵਰਕਸ਼ਾਪ ਅਤੇ ਸੰਸਥਾ ਵਿਚ ਬਣੇ ਪਾਰਕ ਤੋਂ ਇਲਾਵਾ ਸੰਸਥਾ ਦੇ ਬਾਹਰ ਆਲੇ ਦੁਆਲੇ ਦੀ ਸਫਾਈ ਕਰਕੇ ਸਵੱਛਤਾ ਦਾ ਸੁਨੇਹਾ ਦਿੱਤਾ ਗਿਆ।
ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਜਸਪਾਲ ਸਿੰਘ ਅਤੇ ਗੁਰਪਿਆਰ ਸਿੰਘ ਨੇ ਸਾਰੇ ਵਲੰਟੀਅਰਜ਼ ਨੂੰ ਰੋਜ਼ਾਨਾ ਜੀਵਨ ਵਿਚ ਸਵੱਛਤਾ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਅੱਗੇ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ।
