*ਐਨ.ਡੀ.ਏ. ਦੇ 15ਵੇਂ ਕੋਰਸ ’ਚ ਦਾਖਲੇ ਸਬੰਧੀ ਚੋਣ ਅਤੇ ਸਿਖਲਾਈ ਲਈ ਬਿਨੈ ਪੱਤਰਾਂ ਦੀ ਮੰਗ*

0
23

ਮਾਨਸਾ, 24 ਦਸੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਪੰਜਾਬ ਸਰਕਾਰ ਵੱਲੋਂ ਐਨ.ਡੀ.ਏ. ਵਿੱਚ ਸ਼ਾਮਲ ਹੋਣ ਲਈ ਪੰਜਾਬ ਤੋਂ ਸਿੱਖਿਅਤ ਨੋਜਵਾਨ ਲੜਕਿਆਂ ਦੀ ਚੋਣ ਅਤੇ ਸਿਖਲਾਈ ਦੇਣ ਲਈ ਜਨਵਰੀ 2025 ਨੂੰ 15ਵੇਂ ਕੋਰਸ ਲਈ ਦਾਖਲਾ ਪ੍ਰੀਖਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਵਿੱਚ ਦਾਖਲੇ ਲਈ 10ਵੀਂ (ਸੀ.ਬੀ.ਐਸ.ਈ.) ਜਮਾਤ ਵਿੱਚ ਵਿਸ਼ੇ ਅੰਗਰੇਜੀ, ਗਣਿਤ ਅਤੇ ਸਮਾਜਿਕ ਅਧਿਐਨ ਹੋਣੇ ਚਾਹੀਦੇ ਹਨ।
ਦਾਖਲੇ ਲਈ ਯੋਗਤਾਵਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਦਿਆਰਥੀ ਪੰਜਾਬ ਦਾ ਵਸਨੀਕ ਹੋਣਾ ਚਾਹੀਦਾ ਹੈ। ਜਨਮ ਮਿਤੀ 2 ਜੁਲਾਈ 2008 ਤੋਂ ਪਹਿਲਾਂ ਦੀ ਨਹੀਂ ਹੋਣੀ ਚਾਹੀਦੀ। ਵਿਦਿਆਰਥੀ 10ਵੀਂ ਜਮਾਤ ਵਿੱਚ ਪੜ੍ਹਦੇ ਹੋਣੇ ਚਾਹੀਦੇ ਹਨ। 11ਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀ ਵੀ ਫਾਰਮ ਭਰ ਸਕਦੇ ਹਨ, ਪ੍ਰੰਤੂ ਉਹਨਾਂ ਨੂੰ 11ਵੀਂ ਜਮਾਤ ਵਿੱਚ ਹੀ ਦਾਖਲ ਕੀਤਾ ਜਾਵੇਗਾ ਅਤੇ ਉਹ ਉਮਰ ਦੇ ਮਾਪਦੰਡਾਂ ਨੂੰ ਪੂਰਾ ਕਰਦੇ ਹੋਣ।
ਉਨ੍ਹਾਂ ਦੱਸਿਆ ਕਿ ਮੋਹਾਲੀ ਦੇ ਸਭ ਤੋਂ ਵਧੀਆ ਸਕੂਲਾਂ ਵਿੱਚੋਂ ਕਿਸੇ ਇਕ ਵਿੱਚ 11ਵੀਂ ਅਤੇ 12ਵੀਂ ਜਮਾਤਾਂ ਲਈ ਉੱਚੀ ਸਬਸਿਡੀ ਵਾਲੀ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਸ਼ਾਨਦਾਰ ਖੇਡਾਂ ਅਤੇ ਹੋਰ ਗਤੀਵਿਧੀਆਂ, ਵਿਅਕਤੀਗਤ ਕਮਰੇ ਆਧੁਨਿਕ ਤਕਨੀਕ ਵਾਲਾ ਹੋਸਟਲ ਮੁਫ਼ਤ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈ ਪੱਤਰ ਲਈ ਵੈਬਸਾਈਟ www.afpipunjab.org ਜਾਂ https//recruitment-portal.in ’ਤੇ 26 ਦਸੰਬਰ ਤੱਕ ਆਨਲਾਈਟ ਅਪਲਾਈ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਲਈ ਫੋਨ ਨੰਬਰ 0172-2219707 ਅਤੇ 90410-06305 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

NO COMMENTS