*ਐਨ.ਡੀ.ਪੀ.ਐਸ. ਐਕਟ ਦੇ ਦਰਜ਼ ਮੁਕੱਦਮੇ ਵਿੱਚ ਪੀ.ਓ. ਨੂੰ ਕੀਤਾ ਗ੍ਰਿਫਤਾਰ*

0
30

ਮਾਨਸਾ, 29—04—2022  (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੇੈਸ ਨੋਟ
ਜਾਰੀ ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਪੀ.ਓਜ. (ਮੁਜਰਮ—ਇਸਤਿਹਾਰੀਆ) ਨੂੰ
ਗ੍ਰਿਫਤਾਰ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਇਸੇ ਮੁਹਿੰਮ ਦੀ ਲੜੀ ਵਿੱਚ ਮਾਨਸਾ ਪੁਲਿਸ ਵੱਲੋਂ
ਹੇਠ ਲਿਖੇ ਪੀ.ਓ. ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ।

ਮੁਜਰਮ ਇਸ਼ਤਿਹਾਰੀ ਮੱਖਣ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਸੇਖਪੁਰਾ ਜਿਸਦੇ ਵਿਰੁੱਧ
ਮੁਕੱਦਮਾ ਨੰਬਰ 39 ਮਿਤੀ 23—02—2019 ਅ/ਧ 21/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਦਰ
ਮਾਨਸਾ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜਿਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰਹਾਜ਼ਰ
ਹੋਣ ਕਰਕੇ ਮਾਨਯੋਗ ਅਦਾਲਤ ਸ੍ਰੀ ਨਵਜੋਤ ਕੌਰ, ਸਪੈਸ਼ਲ ਕੋਰਟ ਮਾਨਸਾ ਜੀ ਵੱਲੋਂ ਇਸਨੂੰ ਮਿਤੀ
06—04—2022 ਤੋਂ ਅ/ਧ 299 ਜਾਬਤਾ ਫੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਮੁਲਜਿਮ
ਵੱਲੋਂ ਲਗਾਤਾਰ ਗੈਰਹਾਜ਼ਰ ਹੋਣ ਕਰਕੇ ਮਾਨਯੋਗ ਅਦਾਲਤ ਵੱਲੋਂ ਇਸਦੇ ਵਿਰੁੱਧ ਇੱਕ ਹੋਰ ਮੁਕੱਦਮਾ ਨੰ:
78 ਮਿਤੀ 14—04—2022 ਅ/ਧ 174—ਏ. ਹਿੰ:ਦੰ: ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਕਰਾਇਆ
ਗਿਆ ਸੀ। ਐਸ.ਆਈ. ਗੁਰਪ੍ਰੀਤ ਸਿੰਘ ਇੰਚਾਰਜ ਪੁਲਿਸ ਚੌਕੀ ਬਹਿਨੀਵਾਲ (ਥਾਣਾ ਸਦਰ ਮਾਨਸਾ)
ਸਮੇਤ ਪੁਲਿਸ ਪਾਰਟੀ ਵੱਲੋਂ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ ਕਾਬ ੂ ਕਰਕੇ ਮਾਨਯੋਗ ਅਦਾਲਤ ਵਿੱਚ
ਪੇਸ਼ ਕਰਕੇ ਬੰਦ ਜੁਡੀਸ਼ੀਅਲ ਜੇਲ੍ਹ ਕਰਾਇਆ ਗਿਆ ਹੈ।

LEAVE A REPLY

Please enter your comment!
Please enter your name here