
(ਸਾਰਾ ਯਹਾਂ/ ਮੁੱਖ ਸੰਪਾਦਕ) : ਆਮ ਆਦਮੀ ਪਾਰਟੀ (ਆਪ) ਨੂੰ ਸੋਮਵਾਰ ਨੂੰ ਜਲੰਧਰ ਵਿੱਚ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਐਮਸੀ ਹਰਸ਼ਰਨ ਕੌਰ ਹੈਪੀ ( Gursharan Kaur Happy ) ਆਪਣੇ 250 ਸਮਰਥਕਾਂ, ਸ਼ਿਵ ਸੈਨਾ ਆਗੂ ਸੁਭਾਸ਼ ਗੋਰਾਇਆ ਅਤੇ ਐਸਸੀ ਵਿਭਾਗ ਪੰਜਾਬ ਦੇ ਡਾਇਰੈਕਟਰ ਅਸ਼ੋਕ ਬਰਾੜ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ।’ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਇਨ੍ਹਾਂ ਸਾਰੇ ਆਗੂਆਂ ਅਤੇ ਉਨ੍ਹਾਂ ਦੇ ਸੈਂਕੜੇ ਸਮਰਥਕਾਂ ਦਾ ‘ਆਪ’ ਪਰਿਵਾਰ ‘ਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਅੱਗੇ ਲਿਜਾਣ ਦੇ ਚਾਹਵਾਨ ਹਰ ਵਰਗ ਦੇ ਲੋਕ ‘ਆਪ’ ‘ਚ ਸ਼ਾਮਲ ਹੋ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਇੱਕ ਇਮਾਨਦਾਰ ਪਾਰਟੀ ਹਾਂ ਪੰਜਾਬ ਅਤੇ ਪੰਜਾਬੀਆਂ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਅਤੇ ਹਰ ਪੰਜਾਬੀ ਅਤੇ ਪੰਜਾਬੀ ਪੱਖੀ ਆਗੂ ਦਾ ਸਾਡੇ ਨਾਲ ਜੁੜਨ ਅਤੇ ਸੂਬੇ ਦੇ ਲੋਕਾਂ ਲਈ ਕੰਮ ਕਰਨ ਲਈ ਸਵਾਗਤ ਹੈ।ਮਾਨ ਨੇ ਕਿਹਾ ਕਿ ਦਿਹਾਤੀ ਅਤੇ ਸ਼ਹਿਰੀ ਜਲੰਧਰ ਦੇ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਆਪਣਾ ਸਮਰਥਨ ਦੇ ਰਹੇ ਹਨ ਕਿਉਂਕਿ ਉਨ੍ਹਾਂ ਪਿਛਲੇ ਇੱਕ ਸਾਲ ਤੋਂ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਦੇਖਿਆ ਹੈ ਅਤੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ‘ਚ ਭਰੋਸਾ ਹੈ ਕਿ ਸੰਸਦ ਵਿੱਚ ਉਨ੍ਹਾਂ ਦਾ ਇਮਾਨਦਾਰ ਨੁਮਾਇੰਦਾ ਹੋਵੇਗਾ।
