ਐਸ.ਐਸ.ਪੀ. ਦੇ ਵੈਕਸੀਨ ਲਗਾ ਕੇ ਕੀਤੀ ਦੂਜੇ ਪੜਾਅ ਦੀ ਵੈਕਸੀਨੇਸ਼ਨ ਦੀ ਸ਼ੁਰੂਆਤ

0
19

ਮਾਨਸਾ, 04 ਫਰਵਰੀ (ਸਾਰਾ ਯਹਾਂ /ਮੁੱਖ ਸੰਪਾਦਕ) : ਕੋਵਿਡ-19 ਦੀ ਮਹਾਂਮਾਰੀ ਤੋਂ ਬਚਾਅ ਸਬੰਧੀ 16 ਜਨਵਰੀ 2021 ਨੂੰ ਸ਼ੁਰੂ ਹੋਈ ਕੋਵੀਸ਼ੀਲਡ ਵੈਕਸੀਨ ਤਹਿਤ ਅੱਜ ਕੋਵਿਡ ਫਰੰਟ ਲਾਇਨ ਵਾਰੀਅਰ 132  ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੈਕਸੀਨ ਲਗਾਈ ਗਈ। ਅੱਜ ਪੁਲਿਸ ਲਾਇਨ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਵੈਕਸੀਨ ਲਗਵਾਉਣ ਦੀ ਸ਼ੁਰੂਆਤ ਐਸ.ਐਸ.ਪੀ. ਮਾਨਸਾ ਸ਼੍ਰੀ ਸੁਰਿੰਦਰ ਲਾਂਬਾ ਦੇ ਵੈਕਸੀਨ ਲਗਾ ਕੇ ਕੀਤੀ ਗਈ।  ਇਸ ਮੌਕੇ ਐਸ.ਐਸ.ਪੀ ਨੇ ਕਿਹਾ ਕਿ ਜਿਸ ਵੈਕਸੀਨ ਦੀ ਲੋਕਾਂ ਨੂੰ ਸਾਲ ਤੋਂ ਉਡੀਕ ਸੀ, ਉਹ ਖਤਮ ਹੋ ਗਈ। ਉਨ੍ਹਾਂ ਦੱਸਿਆ ਕਿ ਡੀ.ਜੀ.ਪੀ. ਪੰਜਾਬ ਸ਼੍ਰੀ ਦਿਨਕਰ ਗੁਪਤਾ (ਆਈ.ਪੀ.ਐਸ.) ਵੱਲੋਂ ਪਿਛਲੇ ਦਿਨੀਂ ਸਵੈ-ਇੱਛਾ ਨਾਲ ਟੀਕਾ ਲਗਵਾ ਕੇ ਪੁਲਿਸ ਵਿਭਾਗ ਅੰਦਰ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਵੈਕਸੀਨ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਪੁਲਿਸ ਦੇ ਪਹਿਲੀ ਕਤਾਰ ਦੇ ਯੋਧਿਆ ਨੇ ਕੋਵਿਡ-19 ਦੇ ਕਰਫਿਊ ਅਤੇ ਲਾਕਡਾਊਨ ਦੌਰਾਨ ਦਿਨ-ਰਾਤ ਡਿਊਟੀ ਨਿਭਾਅ ਕੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਅੱਗੇ ਲੱਗ ਕੇ ਉਨ੍ਹਾਂ ਨੂੰ ਜ਼ਰੂਰੀ ਸਾਵਧਾਨੀਆਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਗਰੀਬਾਂ ਅਤੇ ਲੋੜਵੰਦਾਂ ਤੱਕ ਰਾਸ਼ਨ, ਦਵਾਈਆਂ ਅਤੇ ਹੋਰ ਜ਼ਰੂਰੀ ਵਸਤਾਂ ਤੋਂ ਇਲਾਵਾ ਬੁਢਾਪਾ, ਵਿਧਵਾ ਪੈਨਸ਼ਨਾਂ ਘਰ-ਘਰ ਪਹੁੰਚਾਉਣ ਦਾ ਪ੍ਰਬੰਧ ਕੀਤਾ ਗਿਆ। ਸ਼੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਇਸ ਦੌਰਾਨ ਬੱਚਿਆਂ ਲਈ ਕਿਤਾਬਾਂ ਦਾ ਪ੍ਰਬੰਧ ਅਤੇ ਆਨ-ਲਾਈਨ ਪੜ੍ਹਾਈ ਸ਼ੁਰੂ ਕਰਵਾਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਹੁਣ ਵੀ ਕੋਰੋਨਾ ਮਹਾਂਮਾਰੀ ਵਿਰੁੱਧ ਅੱਗੇ ਹੋ ਕੇ ਲੜਾਈ ਲੜੀ ਜਾ ਰਹੀ ਹੈ, ਜਿਸ ਕਰਕੇ ਪੁਲਿਸ ਕਰਮਚਾਰੀਆਂ ਦੀ ਆਪਣੀ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਿਹਤ ਦਾ ਖ਼ਿਆਲ ਰੱਖਦੇ ਹੋਏ ਕੋਰੋਨਾ ਤੋਂ ਬਚਾਅ ਸਬੰਧੀ ਟੀਕੇ ਲਗਵਾਏ ਜਾ ਰਹੇ ਹਨ, ਤਾਂ ਜੋ ਕਰਮਚਾਰੀ ਸਿਹਤਯਾਬ ਹੋ ਕੇ ਸਮਾਜ ਦੀ ਸੇਵਾ ਕਰ ਸਕਣ। ਉਨ੍ਹਾਂ ਦੱਸਿਆ ਕਿ ਕੋਰੋਨਾ ਵੈਕਸੀਨ ਸਹੀ ਤੇ ਅਸਰਦਾਇਕ ਵੈਕਸੀਨ ਹੈ ਅਤੇ ਇਸ ਪ੍ਰਤੀ ਘਬਰਾਉਣ ਜਾਂ ਚਿੰਤਾ ਕਰਨ ਦੀ ਲੋੜ ਨਹੀਂ ਹੈ।

ਇਸ ਮੌਕੇ ਐਸ.ਐਸ.ਪੀ. ਸ਼੍ਰੀ ਸੁਰੇਂਦਰ ਲਾਂਬਾ ਵੱਲੋਂ ਸਮੂਹ ਕਰਮਚਾਰੀਆਂ ਨੂੰ ਬਿਨ੍ਹਾਂ ਝਿਝਕ ਕੋਰੋਨਾ ਵੈਕਸੀਨ ਲਗਵਾਉਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਹੁਣ ਤੱਕ 561 ਵਿਅਕਤੀਆਂ ਦੇ ਕੋਵੀਸ਼ੀਲਡ ਵੈਕਸੀਨ ਲੱਗ ਚੁੱਕੀ ਹੈ, ਜਿੰਨ੍ਹਾਂ ਵਿੱਚ ਡਾਕਟਰ, ਫਾਰਮੇਸੀ ਅਫ਼ਸਰ, ਸਟਾਫ਼ ਨਰਸਾਂ ਅਤੇ ਏ.ਐਨ.ਐਮਜ਼, ਵਾਰਡ ਅਟੈਂਡਟ ਤੇ ਸਫਾਈ ਸੇਵਕ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਪਹਿਲੀ ਵੈਕਸੀਨ ਡੋਜ਼ ਤੋਂ ਬਾਅਦ ਸਾਰੇ ਹੀ ਸਿਹਤ ਅਤੇ ਪੁਲਿਸ ਅਧਿਕਾਰੀ ਤੇ ਕਰਮਚਾਰੀ ਪੂਰੀ ਤਰ੍ਹਾਂ ਤੰਦਰੁਸਤ ਹਨ। ਉਨ੍ਹਾਂ ਦੱਸਿਆ ਕਿ ਦੂਜੀ ਡੋਜ਼ 28 ਦਿਨਾਂ ਬਾਅਦ ਲਗਾਈ ਜਾਵੇਗੀ, ਫਿਰ ਦੋ ਹਫ਼ਤਿਆਂ ਬਾਅਦ ਵਿਅਕਤੀ ਵਿੱਚ ਐਂਟੀਬਾਡੀਜ਼ ਬਣਨੀਆਂ ਸੁਰੂ ਹੋ ਜਾਣਗੀਆਂ, ਜਿਸ ਨਾਲ ਇਸ ਬਿਮਾਰੀ ’ਤੇ ਕਾਬੂ ਪਾਇਆ ਜਾ ਸਕੇਗਾ। ਸਿਵਲ ਸਰਜਨ ਨੇ ਦੱਸਿਆ ਕਿ ਪਹਿਲੀ ਗੇੜ ਵਿੱਚ ਹੈਲਥ ਵਰਕਰਾਂ, ਦੂਜੇ ਵਿੱਚ ਕੋਵਿਡ ਵਾਰੀਅਰ ਅਤੇ ਤੀਜੇ ਗੇੜ ਵਿੱਚ ਗੰਭੀਰ ਬਿਮਾਰੀਆਂ ਨਾਲ ਪ੍ਰਭਾਵਿਤ ਅਤੇ 50 ਸਾਲ ਤੋਂ ਉੱਪਰ ਦੇ ਵਿਅਕਤੀਆਂ ਨੂੰ ਇਹ ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਵੈਕਸੀਨ 0.5 ਐਮ.ਐਲ. ਬਾਂਹ ਦੇ ਉੱਪਰਲੇ ਹਿੱਸੇ (ਇੰਟਰਾ ਮਸਕੂਲਰ) ਵਿੱਚ ਲਗਾਈ ਜਾਂਦੀ ਹੈ। ਉਨ੍ਹਾਂ ਅਪੀਲ ਕਰਦੇ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਹਰ ਇਕ ਵਿਅਕਤੀ ਨੂੰ ਜ਼ਰੂਰ ਲਗਵਾਉਣੀ ਚਾਹੀਦੀ ਹੈ,

ਤਾਂ ਜ਼ੋ ਮਿਸ਼ਨ ਤੰਦਰੁਸਤ ਪੰਜਾਬ ਦਾ ਸੁਪਨਾ ਸਾਕਾਰ ਹੋ ਸਕੇ. ਇਸ ਮੌਕੇ ਐਸ.ਪੀ. (ਐਚ) ਸ਼੍ਰੀ ਸਤਨਾਮ ਸਿੰਘ ਸਿੱਧੂ, ਐਸ.ਪੀ. (ਪੀ.ਬੀ.ਆਈ.) ਸ਼੍ਰੀ ਰਾਕੇਸ਼ ਕੁਮਾਰ, ਐਸ.ਪੀ. (ਇਨਵੈਸਟੀਗੇਸ਼ਨ) ਸ਼੍ਰੀ ਦਿਗਵਿਜੇ ਕਪਿਲ, ਡੀ.ਐਸ.ਪੀ. (ਐਚ) ਸ਼੍ਰੀ ਸੰਜੀਵ ਗੋਇਲ, ਡੀ.ਐਸ.ਪੀ. (ਮਾਨਸਾ) ਸ਼੍ਰੀ ਗੁਰਮੀਤ ਸਿੰਘ, ਡੀ.ਐਸ.ਪੀ. (ਪੀ.ਬੀ.ਆਈ.) ਸ਼੍ਰੀ ਸਰਬਜੀਤ ਸਿੰਘ, ਡੀ.ਐਸ.ਪੀ. (ਡੀ) ਸ਼੍ਰੀ ਤਰਸੇਮ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ ਕੋਵਿਡ-19 ਸੈਂਪÇਲੰਗ ਟੀਮ ਡਾ.ਰਣਜੀਤ ਸਿੰਘ ਰਾਏ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੰਜੀਵ ਓਬਰਾਏ, ਮਿਸ ਨਵੀਦਿਤਾ ਕੋਲਡ ਚੇਨ ਵੈਕੀਸੀਨੇਸ਼ਨ ਮੈਨੇਜਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ਼੍ਰੀ ਸੁਖਮਿੰਦਰ ਸਿੰਘ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ਼੍ਰੀ ਅਵਤਾਰ ਸਿੰਘ ਤੋਂ ਇਲਾਵਾ ਹੋਰ ਵੀ ਪੁਲਿਸ ਅਧਿਕਾਰੀ ਮੌਜੂਦ ਸਨ।

NO COMMENTS