ਐਸ.ਐਸ.ਪੀ. ਮਾਨਸਾ ਸਮੇਤ 72 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਲਏ ਕੋਰੋਨਾ ਸੈਂਪਲ..!!

0
168

ਮਾਨਸਾ, 19 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ)  : ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮਿਸ਼ਨ ਫ਼ਤਿਹ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਤੇ ਐਸ.ਡੀ.ਐਮ. ਬੁਢਲਾਡਾ ਸ਼੍ਰੀ ਸਾਗਰ ਸੇਤੀਆ ਅਤੇ ਸਿਵਲ ਸਰਜਨ ਡਾ. ਜੀ.ਬੀ. ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਜ਼ਿਲ੍ਹਾ ਸੈਂਪਲਿੰਗ ਟੀਮ ਵੱਲੋਂ ਪਿੰਡ ਕਾਹਨਗੜ੍ਹ ਵਿਖੇ ਕੋਰੋਨਾ ਸੈਂਪਲਿੰਗ ਕਰਨ ਲਈ ਕੈਂਪ ਲਗਾਇਆ ਗਿਆ, ਜਿਸ ਵਿੱਚ 90 ਕੋਰੋਨਾ ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਜ਼ਿਲ੍ਹਾ ਸੈਂਪਲਿੰਗ ਟੀਮ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੁਲਿਸ ਲਾਈਨ ਤਾਮਕੋਟ ਵਿਖੇ ਵੀ ਐਸ.ਐਸ.ਪੀ. ਸ਼੍ਰੀ ਸੁਰੇਂਦਰ ਲਾਂਬਾ ਸਮੇਤ 72 ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਸੈਂਪਲ ਲਏ ਗਏ।


ਇਸ ਮੌਕੇ ਐਸ.ਐਸ.ਪੀ. ਨੇ ਕਿਹਾ ਕਿ 15 ਅਗਸਤ ਵਾਲੇ ਸਮਾਗਮ ਦੌਰਾਨ ਜਿਹੜੇ ਵੀ ਮੁਲਾਜ਼ਮ ਸੰਪਰਕ ਵਿੱਚ ਆਏ ਸਨ, ਉਨ੍ਹਾਂ ਸਾਰਿਆਂ ਦਾ ਟੈਸਟ ਕਰਵਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਟੈਸਟ ਕਰਵਾਉਣ ਵਿੱਚ ਕੋਈ ਵੀ ਨੁਕਸਾਨ ਨਹੀਂ ਹੈ ਅਤੇ ਜੋ ਵੀ ਕਿਸੇ ਕੋਰੋਨਾ ਮਰੀਜ਼ ਦੇ ਸੰਪਰਕ ਵਿੱਚ ਆਉਂਦਾ ਹੈ, ਉਨ੍ਹਾਂ ਨੂੰ ਖੁਦ ਹੀ ਟੈਸਟ ਕਰਵਾ ਲੈਣਾ ਚਾਹੀਦਾ ਹੈ ਤਾਂ ਕਿ ਅਸੀਂ ਕੋਰੋਨਾ ਤੋਂ ਜਿੱਤ ਸਕੀਏ।
 ਜ਼ਿਲ੍ਹਾ ਸੈਂਪਲਿੰਗ ਇੰਚਾਰਜ ਡਾ. ਰਣਜੀਤ ਸਿੰਘ ਰਾਏ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਸਿਹਤ ਸਾਵਧਾਨੀਆਂ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਕੀਤੀ ਜਾਵੇ, ਸਮਾਜਿਕ ਦੂਰੀ ਦਾ ਖ਼ਾਸ ਧਿਆਨ ਰੱਖਿਆ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਨ ਜਾਂ ਸੈਨੇਟਾਈਜ਼ਰ ਨਾਲ ਸਾਫ਼ ਕਰਦੇ ਰਹਿਣਾ ਚਾਹੀਦਾ ਹੈ।
I

NO COMMENTS