
ਮਾਨਸਾ/ਸਰਦੂਲਗੜ੍ਹ, 02 ਨਵੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਐਸ.ਡੀ.ਐਮ. ਸਰਦੂਲਗੜ੍ਹ ਪੂਨਮ ਸਿੰਘ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੇ ਸਨਮੁੱਖ ਸੇਵਾ ਕੇਂਦਰ, ਸਾਂਝ ਕੇਦਰ ਅਤੇ ਤਹਿਸੀਲ ਦਫ਼ਤਰ ਸਰਦੂਲਗੜ੍ਹ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਗੈਰ ਹਾਜ਼ਰ ਕਰਮਚਾਰੀਆਂ ਨੂੰ ਨੋਟਿਸ ਜਾਰੀ ਕੀਤੇ ਗਏ। ਉਨ੍ਹਾਂ ਚੈਕਿੰਗ ਦੌਰਾਨ ਕਰਮਚਾਰੀਆਂ ਨੂੰ ਪੈਂਡਿੰਗ ਦਰਖਾਸ਼ਤਾਂ ਦਾ ਤਰੁੰਤ ਨਿਪਟਾਰਾ ਕਰਨ ਅਤੇ ਪਬਲਿਕ ਦਾ ਕੰਮ ਨਿਰਵਿਘਨ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਐਸ.ਡੀ.ਐਮ. ਪੂਨਮ ਸਿੰਘ ਨੇ ਦੱਸਿਆ ਕਿ ਹੁੁਣ ਆਮ ਪਬਲਿਕ ਲਾਊਡ ਸਪੀਕਰ,ਮੇਲੇ, ਸਪੋਰਟਸ ਆਦਿ ਦੀ ਐਨ.ਓ.ਸੀ. ਸਾਂਝ ਕੇਂਦਰ ਵਿੱਚ ਅਪਲਾਈ ਕਰ ਸਕਦੇ ਹਨ। ਉਨ੍ਹਾਂ ਹਦਾਇਤ ਕੀਤੀ ਕਿ ਹੋਟਲਾਂ ਵਿੱਚ ਕੰਮ ਕਰਨ ਵਾਲੇ ਵਰਕਰਾਂ ਅਤੇ ਘਰਾਂ ਵਿੱਚ ਰੱਖੇ ਜਾਣ ਵਾਲੇ ਕਿਰਾਏਦਾਰਾਂ ਦੀ ਕਰੈਕਟਰ ਵੈਰੀਫਿਕੇਸ਼ਨ ਕਰਵਾਈ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਸੇਵਾ ਕੇਂਦਰ ਅਤੇ ਸਾਂਝ ਕੇਂਦਰ ਵਿੱਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਸਬੰਧੀ ਵੀ ਜਾਣਕਾਰੀ ਦਿੱਤੀ।
