*ਐਸ.ਡੀ.ਐਮ. ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬੁਢਲਾਡਾ ਵਿਖੇ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਕਰਵਾਈ*

0
30

ਬੁਢਲਾਡਾ/ਮਾਨਸਾ, 01 ਸਤੰਬਰ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਹੁਲਾਰਾ ਦੇਣ ਅਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ੍ਹਨ ਲਈ ਨਵੇਂ ਉੱਧਮ ਕੀਤੇ ਜਾ ਰਹੇ ਹਨ। ਖੇਡਾਂ ਵਿਦਿਆਰਥੀ ਜੀਵਨ ਵਿੱਚ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ, ਖੇਡ ਸਰਗਰਮੀਆਂ ਵਿੱਚ ਮਹੱਤਵਪੂਰਨ ਸਥਾਨ ਅਤੇ ਅਹਿਮ ਕਿਰਦਾਰ ਨਿਭਾਉਂਦੀਆਂ ਹਨ।

ਖਿਡਾਰੀ ਸਾਡੇ ਦੇਸ਼ ਦੇ ਕੀਮਤੀ ਹੀਰੇ ਹਨ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾਂ ਐਸ.ਡੀ.ਐਮ. ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਬੁਢਲਾਡਾ ਅਤੇ ਆਈ.ਟੀ.ਆਈ. ਬੁਢਲਾਡਾ ਵਿਖੇ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ।


ਉਨ੍ਹਾਂ ਕਿਹਾ ਕਿ ਬਲਾਕ ਪੱਧਰ ਦੀਆਂ ਇਹ ਖੇਡਾਂ 1 ਤੋਂ 9 ਸਤੰਬਰ ਤੱਕ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਖੇਡਾਂ ਖਿਡਾਰੀਆਂ ਅੰਦਰ ਨੈਤਿਕ ਗੁਣਾਂ, ਸਹਿਣਸ਼ੀਲਤਾ, ਅਨੁਸ਼ਾਸਨ, ਸਦਾਚਾਰ, ਜਿੱਤਣ ਦੀ ਤਾਂਘ, ਆਪਸੀ ਪ੍ਰੇਮ-ਪਿਆਰ, ਇਕਜੁੱਟਤਾ, ਸਬਰ ਆਦਿ ਪੈਦਾ ਕਰਦੀਆਂ ਹਨ।

ਜਦੋਂ ਖਿਡਾਰੀ ਆਪਣੀ ਖੇਡ ਜ਼ਰੀਏ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਜਿੱਤ ਦੇ ਝੰਡੇ ਗੱਡਦੇ ਹਨ ਤਾਂ ਸਮੁੱਚੇ ਦੇਸ਼-ਵਾਸੀਆਂ ਨੂੰ ਉਨ੍ਹਾਂ ’ਤੇ ਮਾਣ ਮਹਿਸੂਸ ਹੁੰਦਾ ਹੈ।

NO COMMENTS